#PUNJAB

ਗੁਰਮੀਤ ਰਾਮ ਰਹੀਮ ਨੂੰ ਮਿਲੀ 50 ਦਿਨਾਂ ਦੀ ਪੈਰੋਲ

ਚੰਡੀਗੜ੍ਹ, 19 ਜਨਵਰੀ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ 50 ਦਿਨਾਂ ਦੀ ਪੈਰੋਲ ਮਿਲੀ ਹੈ। ਚਾਰ ਸਾਲਾਂ ‘ਚ ਉਸ ਦੀ ਇਹ ਨੌਵੀਂ ਪੈਰੋਲ ਹੈ। ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।  ਡੇਰਾ ਮੁਖੀ ਬਲਾਤਕਾਰ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ।