ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕਣਗੇ ਸਿੱਖ ਸ਼ਰਧਾਲੂ

936
Share

ਅੰਮ੍ਰਿਤਸਰ, 18 ਮਈ (ਪੰਜਾਬ ਮੇਲ)- ਕਰੋਨਾ ਮਹਾਮਾਰੀ ਕਾਰਨ ਪਹਿਲਾਂ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਨਹੀਂ ਜਾ ਸਕਿਆ ਅਤੇ ਹੁਣ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਸਿੱਖ ਸ਼ਰਧਾਲੂਆਂ ਦੇ ਦੋ ਜਥੇ ਪਾਕਿਸਤਾਨ ਨਹੀਂ ਜਾ ਸਕਣਗੇ।
ਸ਼ਹੀਦੀ ਪੁਰਬ ਮੌਕੇ 27 ਮਈ ਨੂੰ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 28 ਜੂਨ ਨੂੰ ਵੀ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਨਹੀਂ ਜਾ ਸਕਣਗੇ।
ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਕਰੋਨਾ ਮਹਾਮਾਰੀ ਕਾਰਨ ਦੇਸ਼ ਹੀ ਨਹੀਂ ਸਗੋਂ ਵਿਸ਼ਵ ਵਿਚ ਹਾਲਾਤ ਨਾਜੁਕ ਬਣੇ ਹੋਏ ਹਨ। ਇਸੇ ਕਾਰਨ ਸਿੱਖ ਸ਼ਰਧਾਲੂਆਂ ਦੇ ਤਿੰਨ ਜਥੇ ਇਸ ਵਾਰ ਪਾਕਿਸਤਾਨ ਨਹੀਂ ਜਾ ਸਕਣਗੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਭਲਕੇ 18 ਮਈ ਨੂੰ ਵੱਲਾ ਨੇੜੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸ ਦੇ ਵਿਹੜੇ ਵਿਚ ਰੱਖੀ ਗਈ ਹੈ। ਜਿਸ ਵਿਚ ਗੁਰਦੁਆਰਿਆਂ ਦੇ ਪ੍ਰਬੰਧ ਨਾਲ ਜੁੜੇ ਕਈ ਮਾਮਲੇ ਵਿਚਾਰੇ ਜਾਣਗੇ।


Share