ਗੁੱਜਰਾਂਵਾਲਾ ਵਿਚਲੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ

105
Share

ਗੁੱਜਰਾਂਵਾਲਾ (ਪਾਕਿਸਤਾਨ), 13 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਵਿਚ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਲਗਾਤਾਰ ਅਣਗਹਿਲੀ ਅਜਿਹਾ ਹੋਇਆ ਹੈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ ਵਿਚ ਤਬਦੀਲ ਕਰਨ ਲਈ ਸੁਰੱਖਿਅਤ ਐਲਾਨਣ ਦੇ ਬਾਵਜੂਦ ਸ਼ੇਰ-ਏ-ਪੰਜਾਬ ਦੀ ਹਵੇਲੀ ਦਾ ਇੱਕ ਹਿੱਸਾ ਢਹਿ-ਢੇਰੀ ਹੋ ਗਿਆ ਸੀ। ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਹਵੇਲੀ ਦਾ ਦੌਰਾ ਕੀਤਾ ਅਤੇ ਇਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨਿਆ। ਇਸ ਨੂੰ ਸੈਲਾਨੀਆਂ ਖਾਸ ਕਰਕੇ ਭਾਰਤ ਤੋਂ ਆਏ ਸਿੱਖਾਂ ਲਈ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ। ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਨੂੰ ਇਸ ਘਰ ਵਿਚ ਹੋਇਆ ਸੀ। ਦੁਨੀਆਂ ਭਰ ਦੇ ਸਿੱਖਾਂ ਲਈ ਇਹ ਹਵੇਲੀ ਬਹੁਤ ਮਹੱਤਵ ਰੱਖਦੀ ਹੈ।

Share