#PUNJAB

ਗੈਂਗਸਟਰ ਕਾਲਾ ਵੱਲੋਂ ਕਾਂਗਰਸ ਦੇ ਬਲਾਕ ਪ੍ਰਧਾਨ ‘ਤੇ ਜਾਨਲੇਵਾ ਹਮਲਾ

ਜਾਣਕਾਰੀ ਅਨੁਸਾਰ ਘਟਨਾ ਸਮੇਂ ਪਿੰਡ ਧਨੌਲਾ ਦਾ ਰਹਿਣ ਵਾਲਾ ਸੁਰਿੰਦਰਪਾਲ ਸਿੰਘ ਵਾਸੀ ਮਾਨਾ ਪਿੰਡੀ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾਵਰ ਗੈਂਗਸਟਰ ਕਾਲਾ ਧਨੌਲਾ ਅਤੇ ਉਸ ਦੇ ਸਾਥੀ ਸਨ, ਜਿਨ੍ਹਾਂ ਨੇ ਕਾਂਗਰਸੀ ਆਗੂ ‘ਤੇ ਜਾਨਲੇਵਾ ਹਮਲਾ ਕੀਤਾ। ਇਸ ਦੌਰਾਨ ਬਦਮਾਸ਼ਾਂ ਵੱਲੋਂ ਉਸ ਉਪਰ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ਵਿਚੋਂ ਇੱਕ ਗੋਲੀ ਸੁਰਿੰਦਰਪਾਲ ਬਾਲਾ ਦੀ ਲੱਤ ਵਿੱਚ ਜਾ ਵੱਜੀ ਅਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਬਰਨਾਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕਥਿਤ ਦੋਸ਼ੀਆ ਵੱਲੋਂ ਕੁੱਟਮਾਰ ਤੋਂ ਇਲਾਵਾ ਕਾਂਗਰਸੀ ਆਗੂ ਸੁਰਿੰਦਰ ਪਾਲ ਸਿੰਘ ‘ਤੇ ਵੀ ਗੋਲੀਆਂ ਚਲਾਈਆਂ ਗਈਆਂ, ਜਿਸ ‘ਚ ਉਸ ਦੀ ਲੱਤ ‘ਤੇ ਗੋਲੀ ਲੱਗੀ ਹੈ। ਫਿਲਹਾਲ ਕਾਂਗਰਸੀ ਆਗੂ ਸੁਰਿੰਦਰ ਪਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਲੁਧਿਆਣਾ ਡੀਐਮਸੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।

ਥਾਣਾ ਧਨੌਲਾ ਦੇ ਥਾਣਾ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰ ਗੈਂਗਸਟਰ ਕਾਲਾ ਧਨੌਲਾ ਅਤੇ ਉਸ ਦੇ ਸਾਥੀ ਹਨ, ਜਿਨ੍ਹਾਂ ਨੇ ਕਾਂਗਰਸ ਦੇ ਬਲਾਕ ਪ੍ਰਧਾਨ ਦੇ ਖੇਤਾਂ ‘ਚ ਜਾ ਕੇ ਉਸ ‘ਤੇ ਕਾਤਲਾਨਾ ਹਮਲਾ ਕਰ ਦਿੱਤਾ, ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।