21.5 C
Sacramento
Wednesday, October 4, 2023
spot_img

ਗੈਂਗਸਟਰ ਬਿਸ਼ਨੋਈ ਸਿਹਤ ਵਿਗੜਣ ਕਾਰਨ ਜੇਲ੍ਹ ‘ਚੋਂ ਫਰੀਦਕੋਟ ਹਸਪਤਾਲ ਰੈਫਰ

ਫਰੀਦਕੋਟ, 11 ਜੁਲਾਈ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ। ਜੇਲ੍ਹ ਵਿਚ ਇਲਾਜ ਤੋਂ ਬਾਅਦ ਹੁਣ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਹਾਸਲ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜਨ ਤੋਂ ਬਾਅਦ ਜੇਲ੍ਹ ਹਸਪਤਾਲ ਵੱਲੋਂ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਸ ਨੂੰ ਸੁਰੱਖਿਆ ਘੇਰੇ ਹੇਠ ਹਸਪਤਾਲ ਲਿਜਾਇਆ ਗਿਆ। ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਖ਼ਤਰਾ ਨਹੀਂ ਉਠਾਉਣਾ ਚਾਹੁੰਦੀ ਤੇ ਸਿਰਫ਼ ਚੋਣਵੇਂ ਲੋਕਾਂ ਨੂੰ ਹੀ ਉਸ ਦੇ ਆਲੇ-ਦੁਆਲੇ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਦੱਸ ਦਈਏ ਕਿ ਲਾਰੈਂਸ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ। ਐੱਨ.ਆਈ.ਏ. ਤੇ ਫਿਰ ਗੁਜਰਾਤ ਪੁਲਿਸ ਉਸ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ ਸੀ। ਦਿੱਲੀ ਵਿਚ ਰਹਿੰਦਿਆਂ ਹੀ ਉਸ ਨੂੰ ਮਾਰਨ ਦੀ ਧਮਕੀ ਮਿਲੀ। ਇਸ ਤੋਂ ਬਾਅਦ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੁੜ ਪੰਜਾਬ ਦੀ ਬਠਿੰਡਾ ਜੇਲ੍ਹ ਭੇਜਣ ਲਈ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਪਿਛਲੇ ਮਹੀਨੇ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਵਿਉਂਤਬੰਦੀ ਲਾਰੈਂਸ ਦੇ ਇਸ਼ਾਰੇ ‘ਤੇ ਹੀ ਕੀਤੀ ਗਈ ਸੀ। ਇਸ ਵਿਚ ਵਿਦੇਸ਼ ਬੈਠੇ ਗੋਲਡੀ ਬਰਾੜ ਤੇ ਜੇਲ੍ਹ ਵਿਚ ਬੰਦ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦਾ ਸਾਥ ਦਿੱਤਾ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles