#PUNJAB

ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ’ਚ ਹੱਤਿਆ

ਚੰਡੀਗੜ੍ਹ, 21 ਸਤੰਬਰ  (ਪੰਜਾਬ ਮੇਲ)- ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ਵਿੱਚ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਤਲ ਗੈਂਗਵਾਰ ਦੀ ਸਿੱਟਾ ਹੈ। ਦੁੱਨੇਕੇ ਕੈਨੇਡਾ ਵਿੱਚ ਖਾਲਿਸਤਾਨ ਲਹਿਰ ਦਾ ਹਿੱਸਾ ਸੀ। 2017 ‘ਚ ਜਾਅਲੀ ਦਸਤਾਵੇਜ਼ਾਂ ’ਤੇ ਪੰਜਾਬ ਤੋਂ ਕੈਨੇਡਾ ਭੱਜਣ ਵਾਲੇ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁੱਖਾ ਦੁੱਨੇਕੇ ਦੀ ਵਿਨੀਪੈੱਗ ‘ਚ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦਾ ਨਾਂ ਬੁੱਧਵਾਰ ਨੂੰ ਜਾਰੀ ਕੀਤੀ ਗਈ ਐੱਨਆਈਏ ਦੀ ਵਾਂਟੇਡ ਲਿਸਟ ‘ਚ ਸ਼ਾਮਲ ਸੀ।

Leave a comment