ਜਾਰਜ ਫਲਾਇਡ ਦੀ ਮੌਤ ਤੋਂ ਸਬਕ; ਧੱਕੇਸ਼ਾਹੀ ਰੋਕਣ ਲਈ ਕੈਨੇਡਾ ਪੁਲਿਸ ਦੀ ਵਰਦੀ ‘ਤੇ ਲੱਗੇਗਾ ਕੈਮਰਾ

661
Share

ਟੋਰਾਂਟੋ, 9 ਜੂਨ (ਪੰਜਾਬ ਮੇਲ)- ਕੈਨੇਡਾ ਪੁਲਿਸ ਪ੍ਰਣਾਲੀ ‘ਚ ਪਾਰਦਰਸ਼ਤਾ ਲਿਆਉਣ ਲਈ ਜਲਦੀ ਹੀ ਕੈਨੇਡਾ ਪੁਲਿਸ ਦੀ ਵਰਦੀ ‘ਤੇ ਕੈਮਰੇ ਲੱਗਣਗੇ, ਤਾਂ ਜੋ ਕਿਸੇ ਵੀ ਆਮ ਵਿਅਕਤੀ ਨਾਲ ਧੱਕੇਸ਼ਾਹੀ ਨਾ ਹੋਵੇ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਇਸ ਹਫਤੇ ਮੁੱਖ ਮੰਤਰੀਆਂ ਨਾਲ ਬੈਠਕ ਕਰਕੇ ਇਸ ਗੱਲ ‘ਤੇ ਵਿਚਾਰ ਕਰਨਗੇ ਕਿ ਪੁਲਿਸ ਅਧਿਕਾਰੀਆਂ ਦੀਆਂ ਵਰਦੀਆਂ ‘ਤੇ ਕੈਮਰੇ ਲਗਾਏ ਜਾਣ, ਤਾਂ ਕਿ ਉਹ ਜਨਤਾ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਹਨ, ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਹੋ ਰਹੇ ਨਸਲੀ ਅਨਿਆਂ ਨੂੰ ਰਾਤੋ-ਰਾਤ ਠੀਕ ਨਹੀਂ ਕੀਤਾ ਜਾ ਸਕਦਾ ਪਰ ਇਸ ਸਮੇਂ ਪ੍ਰਦਰਸ਼ਨਾਂ ਕਾਰਨ ਉਨ੍ਹਾਂ ਨੂੰ ਲੱਗਦਾ ਹੈ ਕਿ ਜਲਦੀ ਹੀ ਕਦਮ ਚੁੱਕਿਆ ਜਾਣਾ ਚਾਹੀਦਾ ਹੈ। ਟਰੂਡੋ ਦਾ ਕਹਿਣਾ ਹੈ ਕਿ ਟੋਰਾਂਟੋ ਤੇ ਮਾਂਟਰੀਅਲ ਜਿਹੇ ਵੱਡੇ ਸ਼ਹਿਰਾਂ ‘ਚ ਕੋਵਿਡ-19 ਦਾ ਵਧੇਰੇ ਸ਼ਿਕਾਰ ਗੈਰ-ਗੋਰੇ ਲੋਕ ਹੋਏ ਹਨ। ਜਿਨ੍ਹਾਂ ਨੂੰ ਸੁਰੱਖਿਆ ਦੇਣਾ ਜ਼ਰੂਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਸਰਕਾਰਾਂ ਨੂੰ ਕੰਮ ਕਰਨ ਦੀ ਜ਼ਰੂਰਤ ਹੈ।


Share