ਗੈਰ-ਪੰਜਾਬੀਆਂ ਨੂੰ ਰਾਜ ਸਭਾ ਲਈ ਨਾਮਜ਼ਦ ਕਰਨ ਦਾ ਜ਼ੋਰਦਾਰ ਵਿਰੋਧ ਕਰਾਂਗੇ: ਖਹਿਰਾ

144
Share

ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੀਆਂ ਪੰਜ ਸੀਟਾਂ ਲਈ ਉਮੀਦਵਾਰ ਐਲਾਨੇ ਜਾਣ ਮਗਰੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਵਿੱਚ ਕਿਹਾ, ‘‘ਜੇਕਰ ਰਾਜ ਸਭਾ ਲਈ ਐਲਾਨੀ ਸੰਭਾਵੀ ਉਮੀਦਵਾਰਾਂ ਦੀ ਸੂਚੀ ਅਸਲੀ ਹੈ ਤਾਂ ਇਹ ਪੰਜਾਬ ਲਈ ਸਭ ਤੋਂ ਦੁਖਦਾਈ ਖ਼ਬਰ ਹੈ ਤੇ ਇਹ ਸਾਡੇ ਸੂਬੇ ਨਾਲ ਪਹਿਲਾ ਪੱਖਪਾਤ ਹੋਵੇਗਾ। ਅਸੀਂ ਗੈਰ-ਪੰਜਾਬੀਆਂ ਨੂੰ ਨਾਮਜ਼ਦ ਕੀਤੇ ਜਾਣ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਾਂਗੇ। ਇਹ ਉਨ੍ਹਾਂ ‘ਆਪ’ ਵਰਕਰਾਂ ਨਾਲ ਮਜ਼ਾਕ ਹੈ, ਜਿਨ੍ਹਾਂ ਪਾਰਟੀ ਲਈ ਕੰਮ ਕੀਤਾ ਹੈ।’’ ਖਹਿਰਾ ਨੇ ਕਿਹਾ, ‘‘ਮੈਂ ਭਗਵੰਤ ਮਾਨ ਨੂੰ ਅਪੀਲ ਕਰਾਂਗਾ ਕਿ ਉਹ ਬੀਬੀ ਖਾਲੜਾ ਜਿਹੇ ਲੋਕਾਂ ਦਾ ਸਨਮਾਨ ਕਰਨ ਦੇ ਆਪਣੇ ਵਿਚਾਰ ਨੂੰ ਅਮਲ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਨੂੰ ਰਾਜ ਸਭਾ ਮੈਂਬਰ ਬਣਾਇਆ ਜਾਵੇ, ਜਿਨ੍ਹਾਂ ਪੁਲੀਸ ਦਾ ਜ਼ੁਲਮ ਸਹਿਣ ਦੇ ਨਾਲ ਪੰਜਾਬ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।’’


Share