ਗੌਤਮ ਅਡਾਨੀ ਦੀ ਜਾਇਦਾਦ ’ਚ ਰੋਜ਼ਾਨਾ 2000 ਕਰੋੜ ਰੁਪਏ ਦਾ ਵਾਧਾ

63
Share

ਨਵੀਂ ਦਿੱਲੀ, 13 ਜੂਨ (ਪੰਜਾਬ ਮੇਲ)- ਬੀਤੇ ਕੁਝ ਸਮੇਂ ਤੋਂ ਦੁਨੀਆ ਦੇ ਅਮੀਰਾਂ ਦੀ ਲਿਸਟ ’ਚ ਭਾਰਤ ਦੇ ਮੁਕੇਸ਼ ਅੰਬਾਨੀ ਦੇ ਨਾਲ ਗੌਤਮ ਅਡਾਨੀ ਦਾ ਨਾਂ ਵੀ ਲਿਆ ਜਾਣ ਲੱਗਾ ਹੈ। ਇਸ ਦਾ ਕਾਰਨ ਹੈ ਕਿ ਉਨ੍ਹਾਂ ਦੀ ਜਾਇਦਾਦ ਬੁਲੇਟ ਦੀ ਰਫਤਾਰ ਨਾਲ ਵਧਣਾ। ਬਲੂਮਬਰਗ ਦੀ ਹਾਲ ਹੀ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਇਸ ਸਾਲ ਉਨ੍ਹਾਂ ਦੀ ਜਾਇਦਾਦ ’ਚ 43 ਬਿਲੀਅਨ ਡਾਲਰ ਯਾਨੀ 3.15 ਲੱਖ ਕਰੋੜ ਰੁਪਏ ਦਾ ਵਾਧਾ ਹੋ ਚੁੱਕਾ ਹੈ। ਉਨ੍ਹਾਂ ਦੀ ਜਾਇਦਾਦ ’ਚ ਵਾਧਾ ਮੁਕੇਸ਼ ਅੰਬਾਨੀ ਅਤੇ ਦੁਨੀਆ ਦੇ ਸਭ ਤੋਂ ਵੱਡੇ ਨਿਵੇਸ਼ਕਾਂ ’ਚ ਸ਼ਾਮਲ ਵਾਰੇਨ ਬਫੇ ਤੋਂ ਵੀ ਜ਼ਿਆਦਾ ਹੈ।

ਗੌਤਮ ਅਡਾਨੀ ਦੀ ਜਾਇਦਾਦ ’ਚ ਰੋਜ਼ਾਨਾ 2000 ਕਰੋੜ ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਗੌਤਮ ਅਡਾਨੀ ਦੀ ਮੌਜੂਦਾ ਜਾਇਦਾਦ 77 ਬਿਲੀਅਨ ਡਾਲਰ ਹੋ ਗਈ ਹੈ। ਜੇ ਇਸ ਨੂੰ ਭਾਰਤੀ ਕਰੰਸੀ ’ਚ ਦੇਖੀਏ ਤਾਂ 5.62 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਹੋ ਗਈ ਹੈ ਜਦ ਕਿ ਪਿਛਲੇ ਸਾਲ ਗੌਤਮ ਅਡਾਨੀ ਦੀ ਕੁਲ ਨੈੱਟਵਰਥ 34 ਬਿਲੀਅਨ ਡਾਲਰ ਸੀ। ਇਸ ਦੌਰਾਨ ਉਨ੍ਹਾਂ ਦੀ ਜਾਇਦਾਦ ’ਚ 43 ਬਿਲੀਅਨ ਡਾਲਰ ਯਾਨੀ 3.15 ਲੱਖ ਕਰੋੜ ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਯਾਨੀ ਰੋਜ਼ਾਨਾ ਗੌਤਮ ਅਡਾਨੀ ਦੀ ਜਾਇਦਾਦ ’ਚ 2000 ਕਰੋੜ ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ।

ਅਡਾਨੀ ਦੀ ਜਾਇਦਾਦ ’ਚ ਵਾਧੇ ਦਾ ਮੁੱਖ ਕਾਰਨ ਉਨ੍ਹਾਂ ਦੀਆਂ ਕੰਪਨੀਆਂ ਦੇ ਸ਼ੇਅਰਾਂ ’ਚ ਜ਼ਬਰਦਸਤ ਉਛਾਲ ਹੈ। ਬਲੂਮਬਰਗ ਦੀ ਰਿਪੋਰਟ ਮੁਤਾਬਕ ਉਨ੍ਹਾਂ ਦੀ ਕੰਪਨੀ ਅਡਾਨੀ ਟੋਟਲ ਗੈਸ ਨੇ ਇਸ ਸਾਲ 330 ਫੀਸਦੀ ਵਾਧਾ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਅਡਾਨੀ ਐਂਟਰਪ੍ਰਾਈਜੇਜ਼ ਦੇ ਸ਼ੇਅਰਾਂ ’ਚ 235 ਫੀਸਦੀ ਦਾ ਉਛਾਲ ਦੇਖਣ ਨੂੰ ਮਿਲਿਆ ਹੈ। ਅਡਾਨੀ ਦੇ ਸ਼ੇਅਰਾਂ ਨੇ ਨਿਵੇਸ਼ਕਾਂ ਦੀ ਖੂਬ ਕਮਾਈ ਕਰਵਾਈ ਹੈ। ਜਾਣਕਾਰਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ’ਚ ਇਨ੍ਹਾਂ ਕੰਪਨਆਂ ਦੇ ਸ਼ੇਅਰਾਂ ’ਚ ਹੋਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ।


Share