ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਮੌਕੇ ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ

153
Share

ਡੀਜੀਪੀ ਪੰਜਾਬ ਨੇ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਦਿੱਤੀ ਵਧਾਈ
ਚੰਡੀਗੜ, 25 ਜਨਵਰੀ (ਪੰਜਾਬ ਮੇਲ)- ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨਾਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਏਡੀਜੀਪੀ ਕਾਨੂੰਨ ਅਤੇ ਵਿਵਸਥਾ ਨਰੇਸ਼ ਕੁਮਾਰ ਅਤੇ ਏਡੀਜੀਪੀ ਇੰਟੈਲੀਜੈਂਸ ਅਮਰਦੀਪ ਸਿੰਘ ਰਾਏ ਸਮੇਤ ਦੋ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਰੈਂਕ ਦੇ ਅਧਿਕਾਰੀਆਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।
ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ (ਸੀਪੀ) ਅੰਮਿ੍ਰਤਸਰ ਸੁਖਚੈਨ ਸਿੰਘ ਗਿੱਲ, ਡੀਆਈਜੀ ਸਪੈਸ਼ਲ ਟਾਸਕ ਫੋਰਸ ਸੰਜੀਵ ਕੁਮਾਰ ਰਾਮਪਾਲ ਅਤੇ ਚਾਰ ਪੀਪੀਐਸ ਅਧਿਕਾਰੀ ਜਿਨਾਂ ਵਿੱਚ ਕਮਾਂਡੈਂਟ ਪੀਆਰਟੀਸੀ ਜਹਾਨ ਖੇਲਾ ਹਰਪ੍ਰੀਤ ਸਿੰਘ ਮੰਡੇਰ, ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਰਵਿੰਦਰ ਪਾਲ ਸਿੰਘ, ਏਸੀਪੀ ਹੈੱਡਕੁਆਰਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਅਤੇ ਡਿਪਟੀ ਸੁਪਰਡੈਂਟ (ਸੁਰੱਖਿਆ) ਜ਼ਿਲਾ ਜੇਲ ਰੂਪਨਗਰ ਉਨਾਂ 15 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਿਲ ਹਨ, ਜਿਨਾਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ, ਇੰਸਪੈਕਟਰ ਓਂਕਾਰ ਸਿੰਘ ਬਰਾੜ, ਇੰਸਪੈਕਟਰ ਜਗਪ੍ਰੀਤ ਸਿੰਘ, ਲੇਡੀ ਇੰਸਪੈਕਟਰ ਬਲਵਿੰਦਰ ਕੌਰ, ਐਸਆਈ ਅਰੁਣ ਕੁਮਾਰ, ਏਐਸਆਈ ਸੰਦੀਪ ਕੁਮਾਰ, ਏਐਸਆਈ ਗੁਰਮੁੱਖ ਸਿੰਘ ਅਤੇ ਏਐਸਆਈ ਅਮਰੀਕ ਚੰਦ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ।


Share