#INDIA

ਘਰੇਲੂ ਤੇ ਕੌਮਾਂਤਰੀ ਹਵਾਈ ਉਡਾਣਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਅਜੇ ਵੀ ਜਾਰੀ

-27 ਹਵਾਈ ਉਡਾਣਾਂ ਨੂੰ ਮਿਲੀਆਂ ਧਮਕੀਆਂ
ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਮੇਲ)- ਦੇਸ਼ ਦੀਆਂ ਘਰੇਲੂ ਤੇ ਕੌਮਾਂਤਰੀ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਅੱਜ ਵੀ ਜਾਰੀ ਰਿਹਾ। ਅੱਜ 27 ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ ਸਬੰਧੀ ਹਵਾਈ ਅੱਡਾ ਅਥਾਰਿਟੀ ਤੇ ਹਵਾਈ ਕੰਪਨੀਆਂ ਨੇ ਸੁਰੱਖਿਆ ਸਬੰਧੀ ਨਿਯਮਾਂ ਦਾ ਪਾਲਣ ਕੀਤਾ। ਦੂਜੇ ਪਾਸੇ ਪੁਲਿਸ ਤੇ ਸੁਰੱਖਿਆ ਬਲਾਂ ਨੇ ਹਵਾਈ ਅੱਡਿਆਂ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਦੂਜੇ ਪਾਸੇ ਪੁਲਿਸ ਤੇ ਵਿਸ਼ੇਸ਼ ਟੀਮਾਂ ਨੇ ਧਮਕੀਆਂ ਦੇਣ ਵਾਲਿਆਂ ਦੇ ਸੋਸ਼ਲ ਮੀਡੀਆ ‘ਤੇ ਖਾਤੇ ਸੀਜ਼ ਕਰ ਦਿੱਤੇ ਹਨ। ਇਸ ਤੋਂ ਇਕ ਦਿਨ ਪਹਿਲਾਂ 85 ਹਵਾਈ ਉਡਾਣਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਵਿਚ ਏਅਰ ਇੰਡੀਆ, ਇੰਡੀਗੋ ਤੇ ਵਿਸਤਾਰਾ ਦੀਆਂ 20-20 ਉਡਾਣਾਂ ਤੇ ਅਕਾਸਾ ਏਅਰ ਦੀਆਂ 25 ਉਡਾਣਾਂ ਸ਼ਾਮਲ ਸਨ।