ਚਰਨਜੀਤ ਚੰਨੀ ਨੇ ਲਈ ਹਾਰ ਦੀ ਜ਼ਿੰਮੇਵਾਰੀ

143
Share

ਚੰਡੀਗੜ੍ਹ, 22 ਅਪ੍ਰੈਲ (ਪੰਜਾਬ ਮੇਲ)-  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਦੀ ਜ਼ਿੰਮੇਵਾਰੀ ਲਈ ਹੈ। ਚੰਨੀ ਨੇ ਆਖਿਆ ਹੈ ਕਿ ਉਹ ਮੁੱਖ ਮੰਤਰੀ ਸਨ ਅਤੇ ਅਖੀਰ ਵਿਚ ਵੀ ਕਾਂਗਰਸ ਨੇ ਉਨ੍ਹਾਂ ਨੂੰ ਹੀ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ, ਲਿਹਾਜ਼ਾ ਉਹ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਗੱਲਾਂ-ਗੱਲਾਂ ਵਿਚ ਨਵਜੋਤ ਸਿੱਧੂ ਨੂੰ ਵੀ ਜਵਾਬ ਦਿੰਦਿਆਂ ਆਖਿਆ ਕਿ ਭਾਵੇਂ ਉਹ ਮੁੱਖ ਮੰਤਰੀ ਦੇ ਤੌਰ ’ਤੇ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ ਪਰ ਪਾਰਟੀ ਪ੍ਰਧਾਨ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ, ਇਸ ਬਾਰੇ ਉਹ ਗੱਲ ਨਹੀਂ ਕਰਨਗੇ। ਇਸ ਦੌਰਾਨ ਚੰਨੀ ਨੇ ਰਾਜਾ ਵੜਿੰਗ ਵਲੋਂ ਅੱਜ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਹੋਣ ’ਤੇ ਵੀ ਵੜਿੰਗ ਨੇ ਬਹੁਤ ਵਧੀਆ ਕੰਮ ਕੀਤਾ ਸੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਵੀ ਰਾਜਾ ਵੜਿੰਗ ਕਾਂਗਰਸ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ।


Share