ਚੀਨ ਦੀ ਰਾਜਧਾਨੀ ਬੀਜਿੰਗ ਕੋਰੋਨਾਵਾਇਰਸ ਦੀ ਦੂਜੀ ਲਹਿਰ ‘ਚ ਨਵਾਂ ਕੇਂਦਰ ਬਣਿਆ

683
Share

ਬੀਜਿੰਗ, 20 ਜੂਨ (ਪੰਜਾਬ ਮੇਲ)- ਚੀਨ ‘ਚ ਇਨ੍ਹੀਂ ਦਿਨੀਂ ਕੋਰੋਨਾਵਾਇਰਸ ਦੀ ਦੂਜੀ ਲਹਿਰ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ। ਰਾਜਧਾਨੀ ਬੀਜਿੰਗ ਕੋਰੋਨਾ ਦਾ ਨਵਾਂ ਕੇਂਦਰ ਬਣ ਗਈ ਹੈ। ਬੀਜਿੰਗ ‘ਚ ਕੋਵਿਡ-19 ਦੇ 37 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ 183 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਉਥੇ ਹੀ ਇਸ ਵਿਚਾਲੇ ਕੋਰੋਨਾ ਦੇ ਨਵੇਂ ਮਾਮਲਿਆਂ ਨੂੰ ਲੈ ਕੇ ਚੀਨ ਨੇ ਯੂਰਪ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ। ਚੀਨ ਨੇ ਸ਼ੱਕ ਜਤਾਉਂਦੇ ਹੋਏ ਕਿਹਾ ਹੈ ਕਿ ਅਜਿਹਾ ਹੋ ਸਕਦਾ ਹੈ ਕਿ ਬੀਜਿੰਗ ਵਿਚ ਨਵੇਂ ਕਲਸਟਰ ਮਾਮਲੇ ਯੂਰਪ ਤੋਂ ਆਏ ਹੋਣ।
ਜ਼ਿਕਰਯੋਗ ਹੈ ਕਿ ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾਵਾਇਰਸ ਨੇ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਇਸ ਵਾਇਰਸ ਕਾਰਨ ਯੂਰਪ ਤੇ ਅਮਰੀਕਾ ‘ਚ ਵੱਡੀ ਗਿਣਤੀ ‘ਚ ਲੋਕਾਂ ਨੇ ਆਪਣੀ ਜਾਨ ਗੁਆ ਚੁੱਕੇ ਹਨ। ਕੋਰੋਨਾ ਦੇ ਹੁਣ ਤੱਕ ਵਿਸ਼ਵ ‘ਚ 86,99,141 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 4.59 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਫਿਲਹਾਲ ਇਨ੍ਹਾਂ ਵਿਚੋਂ 45 ਲੱਖ ਤੋਂ ਵਧੇਰੇ ਲੋਕ ਸਿਹਤਯਾਬ ਹੋ ਚੁੱਕੇ ਹਨ।


Share