ਚੀਨ ਨੂੰ ਬਾਈਡੇਨ ਨੇ ਦਿੱਤੀ ਚਿਤਾਵਨੀ’

554
Share

ਵਾਸ਼ਿੰਗਟਨ, 18 ਫਰਵਰੀ (ਪੰਜਾਬ ਮੇਲ)- ਚੀਨ ਵਿਚ ਘੱਟ ਗਿਣਤੀ ਭਾਈਚਾਰਿਆਂ ਨਾਲ ਕਿਸ ਤਰ੍ਹਾਂ ਦਾ ਵਿਹਾਰ ਹੁੰਦਾ ਹੈ ਇਸ ਤੋਂ ਹਰ ਕੋਈ ਵਾਕਿਫ ਹੈ। ਇਸ ਨੂੰ ਦੇਖਦੇ ਹੋਏ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਚੀਨ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਚੀਨ ਨੂੰ ਭਾਰੀ ਕੀਮਤ ਅਦਾ ਕਰਨੀ ਹੋਵੇਗੀ। ਬਾਈਡੇਨ ਨੇ ਦੱਸਿਆ ਕਿ ਉਨ੍ਹਾਂ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਆਪਣੇ ਫੋਨ ਕਾਲ ਦੌਰਾਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਅਮਰੀਕਾ ਦੇ ਰੁਖ ਬਾਰੇ ਦੱਸਿਆ ਹੈ।


Share