ਚੀਨ ਵੱਲੋਂ ਅਮਰੀਕੀ ਕੋਰਟ ‘ਚ ਚੀਨੀ ਅਧਿਕਾਰੀਆਂ ਖਿਲਾਫ ਚੱਲ ਰਹੇ ਮੁਕੱਦਮੇ ਨੂੰ ਖਤਮ ਕਰਨ ਦੀ ਚਿਤਾਵਨੀ

1006
Share

-ਅਮਰੀਕੀ ਨਾਗਰਿਕਾਂ ਨੂੰ ਹਿਰਾਸਤ ‘ਚ ਲੈ ਸਕਦੈ ਹੈ ਚੀਨ
ਬੀਜਿੰਗ, 18 ਅਕਤੂਬਰ (ਪੰਜਾਬ ਮੇਲ)- ਚੀਨ ਅਤੇ ਅਮਰੀਕਾ ‘ਚ ਚੀਨੀ ਸੈਨਾ ਨਾਲ ਜੁੜਿਆ ਵਿਵਾਦ ਵੱਧਦਾ ਜਾ ਰਿਹਾ ਹੈ। ਚੀਨ ਨੇ ਅਮਰੀਕਾ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਮਰੀਕਾ ਦੇ ਨਿਆਂ ਵਿਭਾਗ ਵੱਲੋਂ ਚੀਨੀ ਸੈਨਾ ਨਾਲ ਜੁੜੇ ਵਿਦਵਾਨਾਂ ਦੇ ਖਿਲਾਫ਼ ਮਾਮਲਾ ਚਲਾਏ ਜਾਣ ‘ਤੇ ਆਪਣੇ ਇੱਥੇ ਰਹਿ ਰਹੇ ਅਮਰੀਕੀ ਨਾਗਰਿਕਾਂ ਨੂੰ ਹਿਰਾਸਤ ਵਿਚ ਲੈ ਸਕਦਾ ਹੈ। ਅਮਰੀਕੀ ਅਖਬਾਰ ਵਾਲ ਸਟ੍ਰੀਟ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਮਰੀਕੀ ਅਖਬਾਰ ਨੇ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਹਵਾਲੇ ਨਾਲ ਕਿਹਾ ਕਿ ਚੀਨੀ ਅਧਿਕਾਰੀ ਕਈ ਮਾਧਿਅਮਾਂ ਨਾਲ ਅਮਰੀਕੀ ਸਰਕਾਰ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿਚ ਚਿਤਾਵਨੀ ਦੇ ਚੁੱਕੇ ਹਨ। ਅਖਬਾਰ ਨੇ ਕਿਹਾ ਕਿ ਚੀਨ ਨੇ ਸੰਦੇਸ਼ ਦਿੱਤਾ ਹੈ ਕਿ ਅਮਰੀਕਾ ਨੂੰ ਚੀਨੀ ਅਧਿਕਾਰੀਆਂ ਦੇ ਖਿਲਾਫ਼ ਅਮਰੀਕੀ ਕੋਰਟ ‘ਚ ਚੱਲ ਰਹੇ ਮੁਕੱਦਮੇ ਨੂੰ ਖਤਮ ਕਰਨਾ ਚਾਹੀਦਾ ਹੈ, ਨਹੀਂ ਤਾਂ ਚੀਨ ਵਿਚ ਰਹਿ ਰਹੇ ਅਮਰੀਕੀ ਨਾਗਰਿਕ ਚੀਨੀ ਕਾਨੂੰਨਾਂ ਦੀ ਉਲੰਘਣਾ ਦੇ ਦੋਸ਼ ਵਿਚ ਦੋਸ਼ੀ ਪਾਏ ਜਾ ਸਕਦੇ ਹਨ।
ਇਸ ਤੋਂ ਪਹਿਲਾ 14 ਸਤੰਬਰ ਨੂੰ ਅਮਰੀਕਾ ਦੇ ਵਿਦੇਸ਼ ਮੰਤਰਾਲੇ ਵੱਲੋਂ ਚੀਨ ਦੀ ਯਾਤਰਾ ਸਬੰਧੀ ਜਾਰੀ ਚਿਤਾਵਨੀ ਵਿਚ ਕਿਹਾ ਗਿਆ ਹੈ ਕਿ ਚੀਨ ਸਰਕਾਰ ਅਮਰੀਕੀ ਨਾਗਰਿਕਾਂ ਨੂੰ ਹਿਰਾਸਤ ਵਿਚ ਲੈ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਬਾਹਰ ਜਾਣ ‘ਤੇ ਪਾਬੰਦੀ ਲਗਾ ਸਕਦੀ ਹੈ। ਚੀਨ ਦੇ ਇਸ ਕਦਮ ਦਾ ਉਦੇਸ਼ ਵਿਦੇਸ਼ੀ ਸਰਕਾਰਾਂ ਦੇ ਨਾਲ ਗੱਲਬਾਤ ਕਰਨਾ ਹੈ। ਅਮਰੀਕਾ ਵਿਚ ਚੀਨ ਦੇ ਦੂਤਾਵਾਸ ਨੇ ਹੁਣ ਤੱਕ ਇਸ ਸੰਬੰਧ ਵਿਚ ਕੋਈ ਬਿਆਨ ਨਹੀਂ ਜਾਰੀ ਨਹੀਂ ਕੀਤਾ ਹੈ। ਇੱਥੇ ਦੱਸ ਦਈਏ ਕਿ ਟਰੰਪ ਪ੍ਰਸ਼ਾਸਨ ਨੇ ਕਈ ਵਾਰ ਇਹ ਦੋਸ਼ ਲਗਾਇਆ ਹੈ ਕਿ ਚੀਨ ਅਮਰੀਕੀ ਤਕਨੀਕਾਂ ਅਤੇ ਮਿਲਟਰੀ ਜਾਣਕਾਰੀ ਦੀ ਚੋਰੀ ਦੇ ਲਈ ਸਾਈਬਰ ਮੁਹਿੰਮ ਚਲਾ ਰਿਹਾ ਹੈ, ਉੱਧਰ ਚੀਨ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਿਜ ਕੀਤਾ ਹੈ।


Share