ਚੀਨ ਵੱਲੋਂ ਭਾਰਤ ਸਮੇਤ ਪੰਜ ਮੁਲਕਾਂ ਦੇ ਨਾਗਰਿਕਾਂ ਦੇ ਵੀਜ਼ੇ ਆਰਜ਼ੀ ਤੌਰ ‘ਤੇ ਮੁਅੱਤਲ

458
Share

ਨਵੀਂ ਦਿੱਲੀ, 6 ਨਵੰਬਰ (ਪੰਜਾਬ ਮੇਲ)- ਚੀਨ ਨੇ ਭਾਰਤ ਸਮੇਤ ਪੰਜ ਮੁਲਕਾਂ ਦੇ ਨਾਗਰਿਕਾਂ ਦੇ ਵੀਜ਼ੇ ਆਰਜ਼ੀ ਤੌਰ ‘ਤੇ ਮੁਅੱਤਲ ਕਰ ਦਿੱਤੇ ਹਨ। ਭਾਰਤ, ਯੂ.ਕੇ., ਬੈਲਜੀਅਮ, ਫਰਾਂਸ ਤੇ ਫਿਲਪੀਨਜ਼ ਵਿਚ ਕਰੋਨਾਵਾਇਰਸ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਚੀਨ ਨੇ ਇਨ੍ਹਾਂ ਮੁਲਕਾਂ ਨਾਲ ਸਬੰਧਤ ਨਾਗਰਿਕਾਂ ਦੇ ਦੇਸ਼ ਵਿਚ ਦਾਖ਼ਲੇ ‘ਤੇ ਰੋਕ ਲਾ ਦਿੱਤੀ ਹੈ। ਸੂਤਰਾਂ ਨੇ ਕਿਹਾ ਕਿ ਚੀਨੀ ਅੰਬੈਸੀ ਵੱਲੋਂ ਕੀਤਾ ਗਿਆ ਇਹ ਐਲਾਨ ਆਰਜ਼ੀ ਹੈ।


Share