ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕਰਨ ਦੀ ਸੰਵਿਧਾਨਕ ਵੈਧਤਾ ਨੂੰ ਸੁਪਰੀਮ ਕੋਰਟ ’ਚ ਚੁਣੌਤੀ

95
Share

-ਮੈਂਬਰਾਂ ਦੀ ਨਿਯੁਕਤੀ ਲਈ ਆਜ਼ਾਦ ਕੌਲਿਜੀਅਮ ਜਾਂ ਚੋਣ ਕਮੇਟੀ ਦਾ ਗਠਨ ਕਰਨ ਦੀ ਮੰਗ
ਨਵੀਂ ਦਿੱਲੀ, 18 ਮਈ (ਪੰਜਾਬ ਮੇਲ)- ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਸ (ਏ.ਡੀ.ਆਰ.) ਨੇ ਇਕੱਲੀ ਕਾਰਜਪਾਲਿਕਾ ਵੱਲੋਂ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ ਦੀ ਨਿਯੁਕਤੀ ਕਰਨ ਦੀ ਸੰਵਿਧਾਨਕ ਵੈਧਤਾ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ। ਗੈਰ ਸਰਕਾਰੀ ਸੰਸਥਾ (ਐੱਨਜੀਓ) ਨੇ ਪਟੀਸ਼ਨ ’ਚ ਕਿਹਾ ਕਿ ਇਸ ਨਾਲ ਚੋਣ ਇਕਾਈ ਦੀ ਨਿਰਪੱਖਤਾ ’ਤੇ ਸਵਾਲ ਉੱਠਦੇ ਹਨ। ਐੱਨ.ਜੀ.ਓ. ਨੇ ਪਟੀਸ਼ਨ ’ਚ ਇਹ ਵੀ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਦੇ ਮੈਂਬਰਾਂ ਦੀ ਨਿਯੁਕਤੀ ਲਈ ਆਜ਼ਾਦ ਕੌਲਿਜੀਅਮ ਜਾਂ ਚੋਣ ਕਮੇਟੀ ਗਠਨ ਕੀਤਾ ਜਾਵੇਗਾ।

Share