ਚੋਣ ਕਮਿਸ਼ਨ ਨੇ ਐਗਜ਼ਿਟ ਪੋਲ ’ਤੇ ਲਾਈ ਪਾਬੰਦੀ

107
Share

-ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ ’ਤੇ ਰਹੇਗੀ ਪਾਬੰਦੀ
ਚੰਡੀਗੜ੍ਹ, 2 ਫਰਵਰੀ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ, 2022 ਤੋਂ 07 ਮਾਰਚ, 2022 ਤੱਕ ਦੇਸ਼ ਭਰ ਵਿਚ ਐਗਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ 7 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪਿ੍ਰੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਜਾ ਸਕਦਾ ਹੈ।
ਬੁਲਾਰੇ ਨੇ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਵਲੋਂ 28 ਜਨਵਰੀ, 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

Share