ਚੋਣ ਕਮਿਸ਼ਨ ਨੇ ਰੈਲੀਆਂ ਅਤੇ ਰੋਡ ਸ਼ੋਅ ਉੱਤੇ 31 ਜਨਵਰੀ ਤਕ ਪਾਬੰਦੀ ਵਧਾਈ

150
Share

ਨਵੀਂ ਦਿੱਲੀ, 22 ਜਨਵਰੀ (ਪੰਜਾਬ ਮੇਲ)- ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਹੋ ਚੁੱਕਾ ਹੈ ਤੇ ਚੋਣ ਕਮਿਸ਼ਨ ਨੇ ਕਰੋਨਾ ਤੇ ਓਮੀਕਰੋਨ ਕੇਸ ਲਗਾਤਾਰ ਵਧਣ ਕਾਰਨ ਇਨ੍ਹਾਂ ਸੂਬਿਆਂ ਵਿੱਚ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ ਉੱਤੇ 31 ਜਨਵਰੀ ਤਕ ਪਾਬੰਦੀ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀ 22 ਜਨਵਰੀ ਤਕ ਸੀ। ਇਸੇ ਦੌਰਾਨ ਘਰ-ਘਰ ਜਾ ਕੇ ਪ੍ਰਚਾਰ ਕਰਨ ਲਈ ਪੰਜ ਵਿਅਕਤੀਆਂ ਦੀ ਸੀਮਾ ਵਧਾ ਕੇ 10 ਕਰ ਦਿੱਤੀ ਗਈ ਹੈ। ਇਸੇ ਦੌਰਾਨ ਪ੍ਰਚਾਰ ਲਈ ਵੀਡੀਓ ਵੈਨ ਨੂੰ ਕੋਵਿਡ ਨਿਯਮਾਂ ਤਹਿਤ ਖੁੱਲ੍ਹੀ ਥਾਂ ’ਤੇ ਖੜ੍ਹੀ ਕਰਨ ਦੇ ਹੁਕਮ ਦਿੱਤੇ ਹਨ ਤੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਖਬਰ ਦੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।


Share