ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ

159
Share

ਗੁਰਵਿੰਦਰ ਸਿੰਘ ਨੂੰ ਨਵਾਂ  ਡੀ.ਐਸ.ਪੀ ਨਿਯੁਕਤ ਕੀਤਾ

ਚੰਡੀਗੜ, 10 ਫਰਵਰੀ (ਪੰਜਾਬ ਮੇਲ)- ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ ਪੁਲਿਸ ਤਪਾ, ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਿਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।


Share