ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ 5 ਰਾਜਾਂ ’ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦ ਕਰਨ ਦੀ ਸੰਭਾਵਨਾ

259
Share

* ਸਿਹਤ ਸਕੱਤਰ ਵੱਲੋਂ ਚੋਣ ਕਮਿਸ਼ਨ ਨਾਲ ਮੀਟਿੰਗ
ਨਵੀਂ ਦਿੱਲੀ, 6 ਜਨਵਰੀ (ਪੰਜਾਬ ਮੇਲ)-ਚੋਣ ਕਮਿਸ਼ਨ ਵੱਲੋਂ ਅਗਲੇ ਕੁਝ ਦਿਨਾਂ ਵਿਚ ਪੰਜ ਰਾਜਾਂ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ’ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਇਸ ਲਈ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੀਰਵਾਰ ਨੂੰ ਚੋਣ ਕਮਿਸ਼ਨ ਨੂੰ ਇਨ੍ਹਾਂ ਪੰਜ ਰਾਜਾਂ ’ਚ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣੂ ਕਰਵਾਉਣਗੇ। ਇਹ ਦੂਜੀ ਵਾਰ ਹੈ, ਜਦੋਂ ਭੂਸ਼ਣ ਦੇਸ਼ ਅਤੇ ਖਾਸ ਤੌਰ ’ਤੇ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ’ਚ ਕੋਵਿਡ-19 ਦੀ ਸਥਿਤੀ ਬਾਰੇ ਚੋਣ ਕਮਿਸ਼ਨ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇਣਗੇ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਸਕੱਤਰ ਨੇ 27 ਦਸੰਬਰ ਨੂੰ ਚੋਣ ਕਮਿਸ਼ਨ ਨੂੰ ਸੂਚਿਤ ਕੀਤਾ ਸੀ। ਚਰਚਾ ਦੌਰਾਨ ਚੋਣ ਕਮਿਸ਼ਨ ਨੇ ਸਰਕਾਰ ਨੂੰ ਚੋਣਾਂ ਵਾਲੇ ਰਾਜਾਂ ’ਚ ਟੀਕਾਕਰਨ ਪ੍ਰੋਗਰਾਮ ਨੂੰ ਤੇਜ਼ ਕਰਨ ਲਈ ਕਿਹਾ ਸੀ।

Share