ਚੋਣ ਕਮਿਸ਼ਨ ਵੱਲੋਂ ਪੱਛਮੀ ਬੰਗਾਲ ਦੇ ਸੀਤਲਕੁਚੀ ’ਚ ਹਿੰਸਾ ਦਾ ਮਾਮਲਾ ਸਾਹਮਣਾ ਆਉਣ ਮਗਰੋਂ ਚੋਣ ਕੀਤੀ ਮੁਲਤਵੀ

108
Share

ਨਵੀਂ ਦਿੱਲੀ, 10 ਅਪ੍ਰੈਲ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ’ਚ ਹਿੰਸਾ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੀਤਲਕੁਚੀ ਵਿਧਾਨ ਸਭਾ ਖੇਤਰ ਦੇ ਬੂਥ ਨੰਬਰ 126 ਵਿਚ ਚੋਣ ਮੁਲਤਵੀ ਕਰ ਦਿੱਤੀ ਹੈ। ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ ਤੋਂ ਰਿਪੋਰਟ ਮੰਗ ਲਈ ਹੈ। ਇਥੇ ਸਵੇਰੇ ਇਕ ਨੌਜਵਾਨ ਦੀ ਹੱਤਿਆ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਕ ਰਾਜਸੀ ਪਾਰਟੀ ਦੇ ਵਰਕਰਾਂ ’ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਚਾਰ ਜਣਿਆਂ ਦੀ ਮੌਤ ਹੋ ਗਈ ਸੀ।

Share