ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਚੋਣ ਵਾਅਦਿਆਂ ਬਾਰੇ ਪੱਤਰ ਭੇਜਿਆ

71
Share

ਨਵੀਂ ਦਿੱਲੀ, 4 ਅਕਤੂਬਰ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਅੱਜ ਸਿਆਸੀ ਪਾਰਟੀਆਂ ਨੂੰ ਚੋਣ ਵਾਅਦਿਆਂ ਦੀ ਵਿੱਤੀ ਵਿਹਾਰਕਤਾ ਬਾਰੇ ਵੋਟਰਾਂ ਨੂੰ ਠੋਸ ਜਾਣਕਾਰੀ ਦੇਣ ਲਈ ਪੱਤਰ ਲਿਖਿਆ ਅਤੇ ਇਸ ਮੁੱਦੇ ’ਤੇ ਉਨ੍ਹਾਂ ਦੇ ਵਿਚਾਰ ਮੰਗੇ। ਚੋਣ ਕਮਿਸ਼ਨ ਨੇ ਕਿਹਾ ਕਿ ਉਹ ਚੋਣ ਵਾਅਦਿਆਂ ਅਤੇ ਇਨ੍ਹਾਂ ਨੂੰ ਪੂਰਾ ਕਰਨ ਲਈ ਵਿੱਤੀ ਹਾਲਾਤ ਬਾਰੇ ਪੂਰੀ ਜਾਣਕਾਰੀ ਨਾ ਦੇਣ ਦੇ ਪ੍ਰਭਾਵ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ, ਕਿਉਂਕਿ ਖੋਖਲੇ ਚੋਣ ਵਾਅਦਿਆਂ ਦਾ ਕਾਫੀ ਦੂਰ ਤੱਕ ਅਸਰ ਪਵੇਗਾ।

Share