ਚੋਣ ਨਿਸ਼ਾਨ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਲੋਕ ਇਨਸਾਫ਼ ਪਾਰਟੀ ਦੀ ਪਟੀਸ਼ਨ ਖਾਰਜ

303
Share

-1 ਲੱਖ ਦਾ ਜੁਰਮਾਨਾ ਲਗਾਇਆ
ਨਵੀਂ ਦਿੱਲੀ, 13 ਨਵੰਬਰ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਲੈਟਰ ਬਾਕਸ’ ਚੋਣ ਨਿਸ਼ਾਨ ਦੀ ਅਲਾਟਮੈਂਟ ਨੂੰ ਚੁਣੌਤੀ ਦੇਣ ਵਾਲੀ ਲੋਕ ਇਨਸਾਫ ਪਾਰਟੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਜਸਟਿਸ ਪ੍ਰਤੀਕ ਜਲਾਨ ਨੇ ਕਿਹਾ ਕਿ ਸਿਆਸੀ ਸੰਗਠਨ, ਜਿਸ ਨੇ ਆਪਣੇ ਚੋਣ ਨਿਸ਼ਾਨ ਵਜੋਂ ‘ਟਰੈਕਟਰ ਚਲਾਉਣ ਵਾਲੇ ਕਿਸਾਨ’ ਨੂੰ ਅਲਾਟ ਕਰਨ ਦੀ ਮੰਗ ਕੀਤੀ ਹੈ, ਨੇ ਗਲਤ ਤੱਥਾਂ ਦੇ ਆਧਾਰ ’ਤੇ ਅਦਾਲਤ ਦਾ ਰੁਖ ਕੀਤਾ ਅਤੇ ਦਿੱਲੀ ਹਾਈ ਕੋਰਟ ਨੇ ਜੁਰਮਾਨੇ ਦੀ ਰਕਮ ਦੋ ਹਫ਼ਤੇ ਦੇ ਅੰਦਰ ਅਦਾ ਕਰਨ ਦੇ ਨਿਰਦੇਸ਼ ਦਿੱਤੇ।

Share