#INDIA

ਚੋਣ ਬਾਂਡ: ਐੱਸ.ਬੀ.ਆਈ. ਦੀ ਅਰਜ਼ੀ ‘ਤੇ 11 ਨੂੰ ਸੁਪਰੀਮ ਕਰੋਟ ਕਰੇਗੀ ਸੁਣਵਾਈ

ਨਵੀਂ ਦਿੱਲੀ, 8 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਦੇ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਰਾਜਨੀਤਕ ਪਾਰਟੀਆਂ ਵੱਲੋਂ ਨਕਦੀ ਵਿਚ ਤਬਦੀਲ ਕੀਤੇ ਹਰ ਚੋਣ ਬਾਂਡ ਦੇ ਵੇਰਵੇ ਦਾ ਖੁਲਾਸਾ ਕਰਨ ਲਈ 30 ਜੂਨ ਤੱਕ ਸਮਾਂ ਵਧਾਉਣ ਦੀ ਭਾਰਤ ਸਟੇਟ ਬੈਂਕ (ਐੱਸ.ਬੀ.ਆਈ.) ਦੀ ਅਰਜ਼ੀ ‘ਤੇ 11 ਮਾਰਚ ਨੂੰ ਅਰਜ਼ੀ ‘ਤੇ ਸੁਣਵਾਈ ਕਰੇਗਾ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਐੱਸ.ਬੀ.ਆਈ. ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਵਾਲੀ ਵੱਖਰੀ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗਾ।