ਚੰਡੀਗੜ੍ਹ ‘ਚ ਕੋਰੋਨਾਵਾਇਰਸ ਦੇ 2 ਹੋਰ ਮਾਮਲੇ ਪਾਜ਼ੀਟਿਵ

315
Share

ਚੰਡੀਗੜ੍ਹ, 2 ਅਪ੍ਰੈਲ (ਪੰਜਾਬ ਮੇਲ)- ਚੰਡੀਗੜ੍ਹ ‘ਚ ਕੋਰੋਨਾਵਾਇਰਸ ਦੇ 2 ਹੋਰ ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 18 ਹੋ ਚੁੱਕੀ ਹੈ। ਚੰਡੀਗੜ੍ਹ ‘ਚ 59 ਸਾਲ ਔਰਤ ਤੇ ਉਸ ਦੀ 10 ਮਹੀਨਿਆਂ ਦੀ ਪੋਤੀ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇ ਇੱਕ ਐੱਨ.ਆਰ.ਆਈ. ਜੋੜੇ ਦੇ ਸੰਪਰਕ ‘ਚ ਆਏ ਸਨ। ਜਿਸ ਕਾਰਨ ਹੁਣ ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 18 ਹੋ ਗਈ ਹੈ।


Share