ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਬਣੀ ਕੋਰੋਨਾ ਦਾ ਗੜ੍ਹ, 12 ਕੋਰੋਨਾ ਕੇਸਾਂ ਦੀ ਪੁਸ਼ਟੀ

744

ਚੰਡੀਗੜ੍ਹ, 9 ਮਈ (ਪੰਜਾਬ ਮੇਲ)-  ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦਾ ਕਹਿਰ ਥੰਮਣ ਦਾ ਨਾਂ ਨਹੀਂ ਲੈ ਰਿਹਾ ਹੈ। ਕੋਰੋਨਾ ਦਾ ਗੜ੍ਹ ਬਣੀ ਬਾਪੂਧਾਮ ਕਾਲੋਨੀ ‘ਚੋਂ ਲਗਾਤਾਰ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਬਾਪੂਧਾਮ ਦੀ 39 ਸਾਲਾ ਔਰਤ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ, ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ 11 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਨ੍ਹਾਂ ‘ਚੋਂ ਸਾਰੇ ਮਰੀਜ਼ ਹੀ ਬਾਪੂਧਾਮ ਕਾਲੋਨੀ ਦੇ ਸਨ। ਇਸ ਤਰ੍ਹਾਂ ਸ਼ਨੀਵਾਰ ਨੂੰ ਬਾਪੂਧਾਮ ਕਾਲੋਨੀ ਚੋਂ 12 ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਸ਼ਹਿਰ ‘ਚ ਹੁਣ ਤੱਕ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 160 ਤੱਕ ਪੁੱਜ ਗਈ ਹੈ। ਜ਼ਿਆਦਾਤਰ ਕੇਸ ਬਾਪੂਧਾਮ ਕਾਲੋਨੀ ‘ਚੋਂ ਸਾਹਮਣੇ ਆਉਣ ਤੋਂ ਬਾਅਦ ਕਾਲੋਨੀ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।