ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਕੌਂਸਲਰਾਂ ਨੇ ਸਹੁੰ ਚੁੱਕੀ: ਕੋਵਿਡ ਨਿਯਮਾਂ ਦੀਆਂ ਉਡਾਈਆਂ ਧੱਜੀਆਂ

186
Share

ਚੰਡੀਗੜ੍ਹ, 1 ਜਨਵਰੀ (ਪੰਜਾਬ ਮੇਲ)- ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਲਈ ਚੁਣੇ ਨਵੇਂ ਕੌਂਸਲਰਾਂ ਦੀ ਟੀਮ ਨੂੰ ਚੰਡੀਗੜ੍ਹ ਦੇ ਡੀ.ਸੀ. ਵਿਨੈ ਪ੍ਰਤਾਪ ਸਿੰਘ ਨੇ ਸਹੁੰ ਚੁਕਾਈ। ਦਿਲਚਸਪ ਗੱਲ ਇਹ ਹੈ ਕਿ ਜ਼ਿਆਦਾਤਰ ਕੌਂਸਲਰ ਬਿਨਾਂ ਮਾਸਕ ਤੋਂ ਹੀ ਸਦਨ ’ਚ ਪਹੁੰਚੇ। ਡੀ.ਸੀ. ਨੇ ਸਹੁੰ ਚੁੱਕਣ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਯਾਦ ਦਿਵਾਉਂਦੇ ਹੋਏ ਮਾਸਕ ਪਹਿਨਣ ਦੀ ਸਲਾਹ ਦਿੱਤੀ। 17 ਕੌਂਸਲਰਾਂ ਨੇ ਹਿੰਦੀ, 13 ਨੇ ਪੰਜਾਬੀ ਅਤੇ 5 ਨੇ ਅੰਗਰੇਜ਼ੀ ਭਾਸ਼ਾ ਵਿਚ ਸਹੁੰ ਚੁੱਕੀ। ਉਧਰ ਨਗਰ ਨਿਗਮ ਦੇ ਸਹੁੰ ਚੁੱਕ ਸਮਾਗਮ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਅਤੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਦਵਿੰਦਰ ਸਿੰਘ ਬਬਲਾ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਿੱਖੀ ਝੜਪ ਹੋ ਗਈ। ਨਗਰ ਨਿਗਮ ਦੀ ਮੀਟਿੰਗ ਦੌਰਾਨ ਕਾਂਗਰਸ ਦੀ ਅੰਦਰੂਨੀ ਲੜਾਈ ਸਾਹਮਣੇ ਆ ਗਈ।

Share