#PUNJAB

ਚੰਡੀਗੜ੍ਹ ਪੁਲੀਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ

ਚੰਡੀਗੜ੍ਹ,  27 ਨਵੰਬਰ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਰਾਜ ਭਵਨ ਦਾ ਘਿਰਾਓ ਕਰਨ ਸਬੰਧੀ ਦਿੱਤੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਰਾਜਧਾਨੀ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਡਟ ਗਈਆਂ ਹਨ। ਕਿਸਾਨਾਂ ਨੇ ਆਈਸਰ ਤੋਂ ਟ੍ਰਿਬਿਊਨ ਚੌਕ ਵੱਲ ਜਾਣ ਵਾਲੀ ਸੜਕ ’ਤੇ ਪਿੰਡ ਜਗਤਪੁਰਾ ਨੇੜੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਰਾਜਧਾਨੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਥ੍ਰੀ ਲੇਅਰ ਬੈਰੀਕੇਡਿੰਗ ਕਰ ਕੇ ਸੁਰੱਖਿਆ ਪ੍ਰਬੰਧ ਕੀਤੇ ਹਨ। ਚੰਡੀਗੜ੍ਹ ਪੁਲੀਸ ਦੇ ਨਾਲ-ਨਾਲ ਰੈਪਿਡ ਐਕਸ਼ਨ ਫੋਰਸ (ਆਰਏਐੱਫ) ਤੇ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੀ ਚੰਡੀਗੜ੍ਹ ਪੁਲੀਸ ਨੇ ਰਾਜਧਾਨੀ ਵਿੱਚ ਕਿਸਾਨਾਂ ਦਾ ਦਾਖਲਾ ਰੋਕਣ ਲਈ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੀਆਂ ਸਾਰੀਆਂ ਸੜਕਾਂ ’ਤੇ ਬੈਰੀਕੇਡਿੰਗ ਕਰ ਕੇ ਚੌਕਸੀ ਵਧਾ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਕਿਸੇ ਵੀ ਕਿਸਾਨ ਆਗੂ ਨੂੰ ਸ਼ਹਿਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪੰਚਕੂਲਾ ਵੱਲੋਂ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੀ ਸੜਕ ’ਤੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲੀਸ ਵੱਲੋਂ ਇਕ ਸੜਕ ਬੰਦ ਹੋਣ ਕਰ ਕੇ ਲੋਕਾਂ ਲਈ ਆਵਾਜਾਈ ਦੇ ਬਦਲਵੇਂ ਪ੍ਰਬੰਧ ਵੀ ਕੀਤੇ ਗਏ ਹਨ। ਉੱਧਰ ਮੁਹਾਲੀ ਪੁਲੀਸ ਨੇ ਧਰਨੇ ’ਚ ਸੁਰੱਖਿਆ ਪ੍ਰਬੰਧਾਂ