ਚੰਡੀਗੜ੍ਹ ਪੰਜਾਬ ਲਈ ਭਾਵਨਾਤਮਕ ਮੁੱਦਾ : ਹਰਸਿਮਰਤ ਕੌਰ ਬਾਦਲ

231
Share

ਨਵੀਂ ਦਿੱਲੀ, 29 ਮਾਰਚ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸਾਰੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਦੇ ਦਾਇਰੇ ਵਿਚ ਲਿਆਉਣ ਦੇ ਤਾਜ਼ਾ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਚੰਡੀਗੜ੍ਹ ਪੰਜਾਬ ਲਈ ਭਾਵਨਾਤਮਕ ਮੁੱਦਾ ਹੈ ਅਤੇ ਰਾਜਧਾਨੀ ਵਜੋਂ ਚੰਡੀਗੜ੍ਹ ਨੂੰ ਪੰਜਾਬ ਅਧੀਨ ਕੀਤਾ ਜਾਣਾ ਚਾਹੀਦਾ ਹੈ। ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ।

Share