ਚੰਨੀ ਤੇ ਸਿੱਧੂ ਨੇ ਮੇਰਾ ਸਿਆਸੀ ਭਵਿੱਖ ਖ਼ਰਾਬ ਕਰਨ ਲਈ ਝੂਠੇ ਕੇਸ ਦਰਜ ਕਰਵਾਏ: ਮਜੀਠੀਆ

41
Share

ਰਈਆ, 19 ਅਗਸਤ (ਪੰਜਾਬ ਮੇਲ)- ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੇ ਕਾਂਗਰਸ ਨੇ ਸਿਆਸੀ ਕਿੜ ਕੱਢਣ ਲਈ ਉਨ੍ਹਾਂ ’ਤੇ ਝੂਠਾ ਐੱਨ.ਡੀ.ਪੀ.ਐੱਸ. ਕੇਸ ਦਰਜ ਕਰਵਾਇਆ। ਗੁਰਦੁਆਰਾ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਪਰਿਵਾਰ ਸਮੇਤ ਪੁੱਜ ਕੇ ਸ਼ੁਕਰਾਨਾ ਕਰਨ ਬਾਅਦ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਆਪਣੀ ਮਰਜ਼ੀ ਦੇ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕਰਕੇ ਉਨ੍ਹਾਂ ਦਾ ਸਿਆਸੀ ਭਵਿੱਖ ਖ਼ਰਾਬ ਕਰਨ ਲਈ ਝੂਠੇ ਕੇਸ ਦਰਜ ਕਰਵਾਏ। ਉਨ੍ਹਾਂ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਪਾਰਟੀ ਨੇ ਸਾਰੇ ਝੂਠੇ ਵਾਅਦੇ ਕੀਤੇ ਹਨ। ਇਸ ਮੌਕੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਸਤਿੰਦਰਜੀਤ ਸਿੰਘ ਛੱਜਲਵੱਡੀ ਹਲਕਾ ਜੰਡਿਆਲਾ ਗੁਰੂ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਪੁੱਜੇ ਹੋਏ ਸਨ।

Share