ਚੰਨੀ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

387
Share

ਨਵੀਂ ਦਿੱਲੀ,  28 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਹਾਲਤ ਅਤੇ ਸੂਬੇ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸੰਭਾਵੀ ਸਥਿਤੀ ਬਾਰੇ ਚਰਚਾ ਕੀਤੀ। ਇਸੇ ਦੌਰਾਨ ਸ੍ਰੀ ਚੰਨੀ ਨੇ ਸੂਬਾ ਸਰਕਾਰ ਦੀਆਂ ਲੋਕ-ਹਿੱਤ ਨੀਤੀਆਂ ਬਾਰੇ ਨੂੰ ਰਾਹੁਲ ਗਾਂਧੀ ਨੂੰ ਜਾਣੂ ਕਰਵਾਇਆ। ਦੋਹਾਂ ਆਗੂਆਂ ਵਿਚਾਲੇ ਇਹ ਵੀ ਚਰਚਾ ਹੋਈ ਕਿ ਜੇਕਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਵੱਖਰੀ ਸਿਆਸੀ ਪਾਰਟੀ ਐਲਾਨਦੇ ਹਨ ਤਾਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਕਾਂਗਰਸ ਪਾਰਟੀ ਉੱਤੇ ਕੀ ਅਸਰ ਹੋਵੇਗਾ। ਇਸੇ ਦੌਰਾਨ ਸ੍ਰੀ ਚੰਨੀ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਰਾਹੁਲ ਗਾਂਧੀ ਨੂੰ ਜਾਣਕਾਰੀ ਦਿੱਤੀ।


Share