ਹੁਸ਼ਿਆਰਪੁਰ, 15 ਮਾਰਚ (ਪੰਜਾਬ ਮੇਲ)- ਕਾਂਗਰਸ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦਾ ਲੋਕ ਸਭਾ ਤੋਂ ਉਮੀਦਵਾਰ ਬਣਨਾ ਤੈਅ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਪ ਵਿੱਚ ਸ਼ਾਮਲ ਚੁੱਕੇ ਹਨ। ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਇਆ ਗਿਆ ਹੈ।