#PUNJAB

ਜਗਤਾਰ ਤਾਰਾ ਨੂੰ ਭਤੀਜੀ ਦੇ ਵਿਆਹ ਲਈ ਮਿਲੀ ਦੋ ਘੰਟੇ ਦੀ ਪੈਰੋਲ

ਚੰਡੀਗੜ੍ਹ, 30 ਨਵੰਬਰ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਹਾਈ ਕੋਰਟ ਨੇ ਤਾਰਾ ਨੂੰ ਤਿੰਨ ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਉਸ ਨੂੰ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ‘ਚ ਰੱਖਿਆ ਗਿਆ ਹੈ। ਅਦਾਲਤ ਨੇ ਇਸ ਦੌਰਾਨ ਚੰਡੀਗੜ੍ਹ ਤੇ ਪੰਜਾਬ ਪੁਲਿਸ ਨੂੰ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਤਾਰਾ ਦੇ ਭਰਾ ਦੀ ਮੌਤ ਅਪ੍ਰੈਲ ਮਹੀਨੇ ਹੋ ਗਈ ਸੀ। ਉਦੋਂ ਵੀ ਤਾਰਾ ਨੇ ਪੈਰੋਲ ਦੀ ਮੰਗ ਕੀਤੀ ਸੀ ਪਰ ਉਸ ਨੂੰ ਪੈਰੋਲ ਨਹੀਂ ਦਿੱਤੀ ਗਈ ਸੀ। ਹੁਣ ਤਾਰਾ ਨੇ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਆਪਣੇ ਵਕੀਲ ਰਾਹੀਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੀ ਮੰਗ ਕੀਤੀ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ।