ਜਗਦੀਪ ਧਨਖੜ ਉਪ ਰਾਸ਼ਟਰਪਤੀ ਦੀ ਚੋਣ ਜਿੱਤੇ

8
Share

-ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪਰਾਸ਼ਟਰਪਤੀ ਵੈਂਕੱਈਆ ਨਾਇਡੂ , ਸੋਨੀਆ ਗਾਂਧੀ ਤੇ ਰਾਹੁਲ ਨੇ ਦਿੱਤੀ ਵਧਾਈ
ਨਵੀਂ ਦਿੱਲੀ, 6 ਅਗਸਤ (ਪੰਜਾਬ ਮੇਲ)- ਜਗਦੀਪ ਧਨਖੜ ਉਪ ਰਾਸ਼ਟਰਪਤੀ ਦੀ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਹਰਾਇਆ। ਸੂਤਰਾਂ ਅਨੁਸਾਰ ਧਨਖੜ ਨੂੰ 528 ਜਦੋਂਕਿ ਅਲਵਾ ਨੂੰ 182 ਵੋਟ ਮਿਲੇ ਹਨ। ਇਨ੍ਹਾਂ ਚੋਣਾਂ ਵਿਚ ਲਗਪਗ 93 ਫੀਸਦੀ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ ਸੀ। ਇਸ ਚੋਣ ਵਿਚ 725 ਸੰਸਦ ਮੈਂਬਰਾਂ ਨੇ ਵੋਟ ਪਾਈ। ਇਨ੍ਹਾਂ ਚੋਣਾਂ ਵਿਚ ਕੌਮੀ ਜਮਹੂਰੀ ਗੱਠਜੋੜ ਦੇ ਉਮੀਦਵਾਰ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ (71) ਤੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ (80) ਵਿਚਾਲੇ ਸਿੱਧਾ ਮੁਕਾਬਲਾ ਸੀ। ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਪਾਉਣ ਵਾਲੇ ਪਹਿਲੇ ਸੰਸਦ ਮੈਂਬਰਾਂ ਵਿਚੋਂ ਸਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੋਨੀਆ ਗਾਂਧੀ, ਕਈ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ।
ਮਨਮੋਹਨ ਸਿੰਘ ਵ੍ਹੀਲ ਚੇਅਰ ’ਤੇ ਸੰਸਦ ਭਵਨ ਪਹੁੰਚੇ ਅਤੇ ਉਪ ਰਾਸ਼ਟਰਪਤੀ ਚੋਣ ’ਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਪਿਛਲੇ ਮਹੀਨੇ ਰਾਸ਼ਟਰਪਤੀ ਚੋਣ ਵਿਚ ਵੀ ਵ੍ਹੀਲਚੇਅਰ ’ਤੇ ਸੰਸਦ ਭਵਨ ਪਹੁੰਚ ਕੇ ਆਪਣੀ ਵੋਟ ਪਾਈ ਸੀ।
ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਕੋਲ ਲੋਕ ਸਭਾ ਵਿਚ ਪੂਰਨ ਬਹੁਮਤ ਅਤੇ ਰਾਜ ਸਭਾ ਵਿਚ 91 ਮੈਂਬਰ ਹੋਣ ਨਾਲ ਸ਼੍ਰੀ ਧਨਖੜ ਦੀ ਵਿਰੋਧੀ ਉੱਤੇ ਸਪੱਸ਼ਟ ਜਿੱਤ ਨਜ਼ਰ ਆ ਰਹੀ ਹੈ। ਉਹ ਮੌਜੂਦਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੀ ਥਾਂ ਲੈਣਗੇ, ਜਿਨ੍ਹਾਂ ਦਾ¿; ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।

Share