ਜਗਦੀਪ ਧਨਖੜ ਨੇ 14ਵੇਂ ਉਪ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

41
Share

ਨਵੀਂ ਦਿੱਲੀ, 11 ਅਗਸਤ (ਪੰਜਾਬ ਮੇਲ)- ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ ਨੇ ਅੱਜ ਮੁਲਕ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਧਨਖੜ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਏ ਸਮਾਗਮ ਵਿਚ ਸਹੁੰ ਚੁਕਾਈ। ਉਨ੍ਹਾਂ ਨੇ ਹਿੰਦੀ ਵਿਚ ਹਲਫ਼ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਸ਼੍ਰੀ ਧਨਖੜ ਨੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗ੍ਰੇਟ ਅਲਵਾ ਨੂੰ ਹਰਾਇਆ ਸੀ।

Share