ਐੱਨ.ਡੀ.ਪੀ. ਪ੍ਰਮੁੱਖ ਜਗਮੀਤ ਸਿੰਘ ਵੱਲੋਂ ਕਿਸਾਨ ਅੰਦਲੋਨ ਦਾ ਸਮਰਥਨ

287
Share

* ਪੀ. ਐੱਮ. ਟਰੂਡੋ ਨੂੰ ਕੀਤੀ ਦਖਲ ਦੇਣ ਦੀ ਅਪੀਲ
ਟੋਰਾਂਟੋ, 4 ਫਰਵਰੀ (ਪੰਜਾਬ ਮੇਲ)- ਭਾਰਤ ਦੀ ਰਾਜਧਾਨੀ ਦਿੱਲੀ ’ਚ ਜਾਰੀ ਕਿਸਾਨ ਅੰਦੋਲਨ ’ਤੇ ਪੂਰੀ ਦੁਨੀਆਂ ਦੀ ਨਜ਼ਰ ਹੈ। ਖਾਸ ਕਰ ਕੇ 26 ਜਨਵਰੀ ਨੂੰ ਹੋਏ ਹੰਗਾਮੇ ਤੋਂ ਬਾਅਦ ਕਿਸਾਨਾਂ ਪ੍ਰਤੀ ਸਮਰਥਨ ’ਚ ਵਾਧਾ ਹੋਇਆ ਹੈ। ਕੈਨੇਡੀਅਨ ਸੰਸਦ ਮੈਂਬਰ ਅਤੇ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਪ੍ਰਮੁੱਖ ਜਗਮੀਤ ਸਿੰਘ ਨੇ ਵੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ ਅਤੇ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦੀ ਮੰਗ ਕੀਤੀ ਹੈ। ਜਗਮੀਤ ਸਿੰਘ ਚਾਹੁੰਦੇ ਹਨ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਲਦੀ ਤੋਂ ਜਲਦੀ ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਅਤੇ ਹਿੰਸਕ ਕਿਸਾਨਾਂ ਖ਼ਿਲਾਫ਼ ਹੋਈ ਕਾਰਵਾਈ ਦੀ ਨਿੰਦਾ ਕਰਨ।
ਜਗਮੀਤ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਭਾਰਤੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਵੀਡੀਓ ਵਿਚ ਜਗਮੀਤ ਸਿੰਘ ਨੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਤਿਹਾਸ ਦਾ ਸਭ ਤੋਂ ਵੱਡਾ ਕਿਸਾਨ ਅੰਦੋਲਨ ਦੱਸਿਆ ਹੈ। ਜਗਮੀਤ ਸਿੰਘ ਨੇ ਕੈਨੇਡਾ ਦੇ ਨਾਲ-ਨਾਲ ਬਾਕੀ ਦੇਸ਼ਾਂ ਦੇ ਨੇਤਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਭਾਰਤ ਸਰਕਾਰ ਦੀਆਂ ਹਿੰਸਕ ਪ੍ਰਤੀਕਿਰਿਆਵਾਂ ਦੀ ਨਿੰਦਾ ਕਰਨ।

Share