ਜਗਰਾਓਂ ਭਾਜਪਾ ‘ਚ 2 ਨਗਰ ਕੌਂਸਲਰਾਂ ਸਮੇਤ 20 ਭਾਜਪਾ ਵਰਕਰਾਂ ਵੱਲੋਂ ਪਾਰਟੀ ਤੋਂ ਅਸਤੀਫਾ

255
Share

-ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਿਆ ਫੈਸਲਾ
ਜਗਰਾਓਂ, 13 ਅਕਤੂਬਰ (ਪੰਜਾਬ ਮੇਲ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਲਈ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਚੱਲਦੇ ਹੁਣ ਭਾਜਪਾ ਦੇ ਆਪਣੇ ਹੀ ਵਰਕਰ ਇਸ ਤੋਂ ਕਿਨਾਰਾ ਕਰਨ ਲੱਗੇ ਹਨ। ਇਸ ਦੀ ਉਦਹਾਰਣ ਜਗਰਾਓਂ ‘ਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਜਗਰਾਓਂ ਭਾਜਪਾ ਵਿਚ ਦੋ ਨਗਰ ਕੌਂਸਲਰਾਂ ਸਣੇ 20 ਭਾਜਪਾ ਵਰਕਰਾਂ ਨੇ ਪਾਰਟੀ ‘ਚੋਂ ਅਸਤੀਫ਼ਾ ਦੇ ਦਿੱਤਾ।
ਇਸ ਮੌਕੇ ਜਗਰਾਓਂ ਦਾਣਾ ਮੰਡੀ ਵਿਚ ਇਕੱਠੇ ਹੋਏ ਇਨ੍ਹਾਂ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀਆਂ ਨੀਤੀਆਂ ਨੂੰ ਕਿਸਾਨ ਮਾਰੂ ਅਤੇ ਲੋਕ ਮਾਰੂ ਦੱਸਿਆ। ਉਨ੍ਹਾਂ ਕਿਹਾ ਕਿ ਉਹ ਖੁੱਲ੍ਹੇ ਤੌਰ ‘ਤੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ ਅਤੇ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੇ, ਇਸ ਦੇ ਚੱਲਦੇ ਉਹ ਭਾਜਪਾ ਦਾ ਸਾਥ ਛੱਡ ਰਹੇ ਹਨ।
ਇਸ ਦੇ ਨਾਲ ਹੀ ਉਕਤ ਆਗੂਆਂ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਇਹ ਕਾਨੂੰਨ ਲਿਆਂਦੇ ਸਨ ਅਸੀਂ ਉਦੋਂ ਹੀ ਸੋਚ ਲਿਆ ਸੀ ਕਿ ਇਹ ਕਿਸਾਨ ਵਿਰੋਧੀ ਹਨ। ਆਗੂਆਂ ਨੇ ਸਾਫ਼ ਕੀਤਾ ਕਿ ਕਿਸੇ ਹੋਰ ਪਾਰਟੀ ਵਿਚ ਜਾਣ ਦਾ ਫਿਲਹਾਲ ਅਜੇ ਤਕ ਉਨ੍ਹਾਂ ਨੇ ਕੋਈ ਫ਼ੈਸਲਾ ਨਹੀਂ ਲਿਆ ਹੈ।


Share