#INDIA

ਜਦੋਂ ਵੀ ਲੋਕਤੰਤਰ ਦੀ ਗੱਲ ਛਿੜੇਗੀ ਤਾਂ ਮਨਮੋਹਨ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ: ਮੋਦੀ

ਨਵੀਂ ਦਿੱਲੀ, 8 ਫਰਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਸ਼ ਲਈ ਯੋਗਦਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਜਦੋਂ ਵੀ ਲੋਕਤੰਤਰ ਦੀ ਗੱਲ ਕੀਤੀ ਜਾਵੇਗੀ ਤਾਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਰਾਜ ਸਭਾ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦੀ ਵਿਦਾਇਗੀ ਮੌਕੇ ਉਪਰਲੇ ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਰੀਰਕ ਬਿਮਾਰੀ ਦੇ ਬਾਵਜੂਦ ਸਦਨ ਦੀ ਕਾਰਵਾਈ ਵਿਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਸ਼੍ਰੀ ਮਨਮੋਹਨ ਸਿੰਘ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਵੀ ਕੀਤੀ। ਸ਼੍ਰੀ ਮਨਮੋਹਨ ਸਿੰਘ ਸਮੇਤ ਉਪਰਲੇ ਸਦਨ ਦੇ 68 ਮੈਂਬਰ ਫਰਵਰੀ ਤੋਂ ਮਈ ਦਰਮਿਆਨ ਸੇਵਾਮੁਕਤ ਹੋ ਰਹੇ ਹਨ।