#INDIA

ਜਨਰਲ ਪਾਂਡੇ ਵੱਲੋਂ ਰਾਜੌਰੀ ਸੈਕਟਰ ‘ਚ ਐੱਲ.ਓ.ਸੀ. ਨਾਲ ਲੱਗਦੇ ਇਲਾਕਿਆਂ ਦਾ ਦੌਰਾ

ਜੰਮੂ, 2 ਸਤੰਬਰ (ਪੰਜਾਬ ਮੇਲ)- ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਵਿਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ ਲੱਗਦੇ ਖੇਤਰਾਂ ਦਾ ਦੌਰਾ ਕੀਤਾ ਅਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਜਨਰਲ ਆਫਿਸਰ ਕਮਾਂਡਿੰਗ-ਇਨ-ਚੀਫ, ਉੱਤਰੀ ਕਮਾਂਡ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸੈਨਾ ਦੇ ਮੁਖੀ (ਸੀ.ਓ.ਏ.ਐੱਸ.) ਦਾ ਸਵਾਗਤ ਕੀਤਾ।

Leave a comment