ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਅਹੁਦੇ ਤੋਂ ਦੇਣਗੇ ਅਸਤੀਫ਼ਾ

619
Share

ਟੋਕਿਓ, 28 ਅਗਸਤ (ਪੰਜਾਬ ਮੇਲ)- ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਜਲਦ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ ਰਹੇ ਹਨ। ਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਉਨ•ਾਂ ਨੇ ਲਗਾਤਾਰ ਵਿਗੜ ਰਹੀ ਸਿਹਤ ਕਾਰਨ ਇਹ ਫ਼ੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਜਲਦ ਹੀ ਆਪਣੇ ਅਸਤੀਫ਼ੇ ਦਾ ਐਲਾਨ ਕਰਨਗੇ। ਪਿਛਲੇ ਵਾਰ ਉਹ ਹਸਪਤਾਲ ਵਿੱਚ ਲਗਭਗ 7 ਘੰਟੇ ਰਹੇ ਸਨ। ਉਨ•ਾਂ ਦਾ ਕਾਰਜਕਾਲ ਸਤੰਬਰ 2021 ਤੱਕ ਹੈ।

ਬੀਤੇ ਸੋਮਵਾਰ ਨੂੰ ਸ਼ਿੰਜੋ ਆਬੇ ਨੇ ਆਪਣੇ ਕਾਰਜਕਾਲ ਵਿੱਚ 8 ਸਾਲ ਪੂਰੇ ਕੀਤੇ ਅਤੇ ਉਹ ਜਪਾਨ ਦੇ ਸਭ ਤੋਂ ਜ਼ਿਆਦਾ ਸਮੇਂ ਤੱਕ ਰਹਿਣ ਵਾਲੇ ਪ੍ਰਧਾਨ ਮੰਤਰੀ ਬਣ ਗਏ ਸਨ। ਹਾਲ ਦੇ ਦਿਨਾਂ ਵਿੱਚ ਕੋਰੋਨਾ ਵਾਇਰਸ ਦੇ ਚਲਦਿਆਂ ਹਾਲਾਤ ਨੂੰ ਕਾਬੂ ਹੇਠ ਰੱਖਣ ਵਿੱਚ ਉਨ•ਾਂ ਦੀ ਪ੍ਰਸਿੱਧੀ ‘ਚ ਲਗਭਗ 30 ਫੀਸਦੀ ਕਮੀ ਆਈ ਹੈ। 65 ਸਾਲ ਦੇ ਸ਼ਿੰਜੋ ਆਬੇ ਨੇ ਦੇਸ਼ ਦੀ ਅਰਥਵਿਵਸਥਾ ਨੂੰ ਫਿਰ ਤੋਂ ਲੀਹ ‘ਤੇ ਲਿਆਉਣ ਦਾ ਵਾਆ ਕੀਤਾ ਸੀ।


Share