ਜਲੰਧਰ ‘ਚ ਕੋਰੋਨਾ ਦੇ 76 ਨਵੇਂ ਮਰੀਜ਼ ਆਏ ਸਾਹਮਣੇ: 5 ਮਰੀਜ਼ਾਂ ਦੀ ਮੌਤ

457
Share

ਜਲੰਧਰ, 3 ਅਕਤੂਬਰ (ਪੰਜਾਬ ਮੇਲ)- ਪਿਛਲੇ ਕੁਝ ਦਿਨਾਂ ‘ਚ ਜਲੰਧਰ ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਤੋਂ ਰਾਹਤ ਮਿਲੀ ਹੋਈ ਹੈ ਅਤੇ ਪਾਜ਼ੀਟਿਵ ਆਉਣ ਵਾਲਿਆਂ ਦੀ ਗਿਣਤੀ ਕਾਫ਼ੀ ਘਟੀ ਹੈ। ਸ਼ਨੀਵਾਰ ਨੂੰ ਜਿੱਥੇ ਜ਼ਿਲ੍ਹੇ ‘ਚ ਕੋਰੋਨਾ ਦੇ 76 ਨਵੇਂ ਮਰੀਜ਼ ਮਿਲੇ, ਉਥੇ ਹੀ 5 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਚਲੇ ਗਏ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਕਾਫ਼ੀ ਵਾਧਾ ਵੇਖਣ ਨੂੰ ਮਿਲਿਆ ਸੀ। ਰੋਜ਼ਾਨਾ 200 ਤੋਂ ਵਧੇਰੇ ਕੇਸਾਂ ਦੀ ਪੁਸ਼ਟੀ ਕੀਤੀ ਜਾਂਦੀ ਰਹੀ ਹੈ। ਉਥੇ ਹੀ ਦੂਜੇ ਪਾਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਜ਼ ਦੀ ਪਾਲਣਾ ਕਰੇ ਅਤੇ ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖੇ। ਇਸ ਦੇ ਇਲਾਵਾ ਜ਼ਰੂਰਤ ਪੈਣ ‘ਤੇ ਹੀ ਲੋਕ ਆਪਣੇ ਘਰਾਂ ‘ਚੋਂ ਬਾਹਰ ਨਿਕਲਣ। ਘਰੋਂ ਬਾਹਰ ਨਿਕਲਦੇ ਸਮੇਂ ਲੋਕ ਮਾਸਕ ਦੀ ਵਰਤੋਂ ਜ਼ਰੂਰ ਕਰਨ।
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 3076 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਮਰੀਜ਼ਾਂ ‘ਚੋਂ 99 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 3653 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।


Share