ਜਲੰਧਰ, 23 ਮਈ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ‘ਚ ਨਾਮਜ਼ਦ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।
ਤਾਰਾ ਖ਼ਿਲਾਫ਼ ਜਲੰਧਰ ਦਿਹਾਤੀ ਦੇ ਗੁਰਾਇਆ ਥਾਣੇ ਵਿਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿਚ ਤਾਰਾ ਨੂੰ ਬਰੀ ਕਰ ਦਿੱਤਾ ਹੈ। ਪਹਿਲਾਂ ਚਰਚਾ ਸੀ ਕਿ ਤਾਰਾ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਪਰ ਫਿਰ ਤਾਰਾ ਦੀ ਪੇਸ਼ੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐੱਸ. ਹੁੰਦਲ ਨੇ ਦੱਸਿਆ ਕਿ ਸਾਲ 2012 ਵਿਚ ਗੁਰਾਇਆ ਥਾਣੇ ਵਿੱਚ ਤਾਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ। 20 ਨੂੰ ਅਦਾਲਤ ਵਿਚ ਬਹਿਸ ਹੋਈ, ਜਿਸ ਮਗਰੋਂ ਅਦਾਲਤ ਨੇ ਸੁਣਵਾਈ ਤੈਅ ਕੀਤੀ ਸੀ। ਤਾਰਾ ਨੂੰ ਅਦਾਲਤ ਵਿਚ ਬਰੀ ਕਰ ਦਿੱਤਾ ਗਿਆ।