ਜਲੰਧਰ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਰੇਡ ਕਰਕੇ ਵੱਡੀ ਮਾਤਰਾ ‘ਚ ਸੈਨੇਟਾਈਜ਼ਰ ਤੇ ਮਾਸਕ ਬਰਾਮਦ

727
Share

ਜਲੰਧਰ, 22 ਮਾਰਚ (ਪੰਜਾਬ ਮੇਲ)- ਥਾਣਾ ਨੰਬਰ ਦੋ ਅਧੀਨ ਆਉਂਦੇ ਮਾਰਡਨ ਸਰਜੀਕਲ ਦੇ ਗੋਦਾਮਾਂ ‘ਤੇ ਸਿਹਤ ਵਿਭਾਗ ਦੀ ਟੀਮ ਨੇ ਰੇਡ ਕਰਕੇ ਵੱਡੀ ਮਾਤਰਾ ‘ਚ ਸੈਨੇਟਾਈਜ਼ਰ ਅਤੇ ਮਾਸਕ ਬਰਾਮਦ ਕੀਤੇ ਹਨ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਦੋ ਦੁਕਾਨਾਂ ਅਤੇ ਦੋ ਗੋਦਾਮ ਸੀਲ ਵੀ ਕਰ ਦਿੱਤੇ। ਮਿਲੀ ਜਾਣਕਾਰੀ ਮੁਤਾਬਕ ਸਿਹਤ ਵਿਭਾਗ ਵਲੋਂ ਜਲੰਧਰ ਦੇ ਜੇਲ ਚੌਕ ਨੇੜੇ ਸਥਿਤ ਅਲਫਾ ਸਰਜੀਕਲ ਅਤੇ ਮਾਡਰਨ ਸਰਜੀਕਲ ਦੁਕਾਨਾਂ ਨੂੰ ਸੀਲ ਕੀਤਾ ਗਿਆ ਹੈ, ਇਹ ਦੋਵੇਂ ਦੁਕਾਨਾਂ ਇਕੋ ਹੀ ਹਨ। ਫਿਲਹਾਲ ਸਿਹਤ ਵਿਭਾਗ ਅਤੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਸੈਨੇਟਾਈਜ਼ਰ ਅਤੇ ਮਾਸਕ ਦੀ ਮੰਗ ਵਧਣ ਕਾਰਨ ਇਨ੍ਹਾਂ ਦੀ ਕਾਲਾ ਬਾਜ਼ਾਰੀ ਵੀ ਸ਼ੁਰੂ ਹੋ ਗਈ ਹੈ। ਭਾਵੇਂ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਇਨ੍ਹਾਂ ਚੀਜ਼ਾਂ ਦੇ ਮੁੱਲ ਤੈਅ ਕੀਤੇ ਗਏ ਹਨ ਪਰ ਬਾਵਜੂਦ ਇਸ ਦੇ ਸੈਨੇਟਾਈਜ਼ਰ ਅਤੇ ਮਾਸਕ ਦੁਕਾਨਦਾਰਾਂ ਵਲੋਂ ਭਾਰੀ ਕੀਮਤਾਂ ‘ਤੇ ਵੇਚੇ ਜਾ ਰਹੇ ਹਨ। ਸਰਕਾਰ ਦੀਆਂ ਸਖਤ ਹਦਾਇਤਾਂ ਦੇ ਬਾਵਜੂਦ ਵੀ ਸੈਨੇਟਾਈਜ਼ਰ ਅਤੇ ਮਾਸਕ ਦੀ ਕਾਲਾਬਾਜ਼ਾਰੀ ਨਹੀਂ ਰੁੱਕ ਰਹੀ ਹੈ।

ਪੰਜਾਬ 21 ਹੋਈ ਕੋਰੋਨਾ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਨਵਾਂਸ਼ਹਿਰ ਵਿਚ ਕੋਰੋਨਾ ਦੇ 7 ਹੋਰ ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਇਹ ਉਹੀ ਲੋਕ ਹਨ ਜਿਹੜੇ 72 ਸਾਲਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 14 ਤੋਂ ਵੱਧ ਕੇ 21 ਹੋ ਗਈ ਹੈ।
ਨਵਾਂਸ਼ਹਿਰ ਦਾ ਬਜ਼ੁਰਗ ਬਲਦੇਵ ਸਿੰਘ ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਪਰਤਿਆ ਸੀ। ਜਿਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਅਤੇ ਬਾਅਦ ਵਿਚ ਪਿੰਡ ਪਠਾਲਾ ‘ਚ ਹੋਏ ਧਾਰਮਿਕ ਸਮਾਗਮ ਵਿਚ ਵੀ ਸ਼ਿਰਕਤ ਕੀਤੀ ਸੀ।


Share