30.5 C
Sacramento
Sunday, June 4, 2023
spot_img

ਜਲੰਧਰ ਜ਼ਿਮਨੀ ਚੋਣ ‘ਚ ਸਿਮਰਜੀਤ ਬੈਂਸ ਵੱਲੋਂ ਭਾਜਪਾ ਉਮੀਦਵਾਰ ਦੀ ਹਮਾਇਤ

-ਵਿਜੈ ਰੂਪਾਨੀ ਦੀ ਹਾਜ਼ਰੀ ‘ਚ ਕੀਤਾ ਐਲਾਨ
ਜਲੰਧਰ, 1 ਮਈ (ਪੰਜਾਬ ਮੇਲ)- ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਉਮੀਦਵਾਰ ਨੂੰ ਉਦੋਂ ਹੁਲਾਰਾ ਮਿਲਿਆ ਜਦੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਭਾਜਪਾ ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ। ਇੱਥੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਸਿਮਰਜੀਤ ਸਿੰਘ ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿਫ਼ਤਾਂ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹੁੰਚ ਪੰਜਾਬ ਤੇ ਸਿੱਖ ਪੱਖੀ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਕੇਂਦਰ ਵਿਚ 2024 ਵਿਚ ਮੁੜ ਪ੍ਰਧਾਨ ਮੰਤਰੀ ਨਰਿਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਬਣੇ ਤੇ ਪੰਜਾਬ ਵਿਚ 2027 ਵਿਚ ਭਾਜਪਾ ਦੀ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿਚ ਦੇਸ਼ ਦਾ ਨਾਂ ਉੱਚਾ ਕਰਨ ਵਿਚ ਨਰਿੰਦਰ ਮੋਦੀ ਦੀ ਮੋਹਰੀ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਸਮੇਂ ਭ੍ਰਿਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ। ਸਿਰਮਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ 2012 ‘ਚ ਪੰਜਾਬ ਵਿਧਾਨ ਸਭਾ ਦੀ ਚੋਣ ਆਜ਼ਾਦ ਉਮੀਦਵਾਰ ਵਜੋਂ ਲੜੀ ਅਤੇ ਦੋਵੇ ਭਰਾ ਵੱਡੇ ਫ਼ਰਕ ਨਾਲ ਜਿੱਤੇ ਸਨ। ਸਿਮਰਜੀਤ ਸਿੰਘ ਬੈਂਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਇਨਸਾਫ਼ ਪਾਰਟੀ ਬਣਾਈ ਤੇ ‘ਆਪ’ ਨਾਲ ਵੀ ਗੱਠਜੋੜ ਕੀਤਾ, ਪਰ ਉਹ ਸਿਰਫ਼ ਦੋ ਸੀਟਾਂ ਹੀ ਬਚਾ ਸਕੇ। ਇਸ ਵਾਰ 2022 ਦੀਆਂ ਚੋਣਾਂ ਇਕੱਲਿਆਂ ਲੜੀਆਂ, ਪਰ ਝਾੜੂ ਅੱਗੇ ਉਹ ਟਿਕ ਨਾ ਸਕੇ। ਇਸ ਮੌਕੇ ਭਾਜਪਾ ਆਗੂ ਵਿਜੈ ਰੂਪਾਨੀ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਦੇ ਸਮਰਥਨ ਨਾਲ ਭਾਜਪਾ ਮਜ਼ਬੂਤ ਹੋਈ ਹੈ।

Related Articles

Stay Connected

0FansLike
3,797FollowersFollow
20,800SubscribersSubscribe
- Advertisement -spot_img

Latest Articles