#PUNJAB

ਜਲੰਧਰ ਜ਼ਿਮਨੀ ਚੋਣ; ਮੂਸੇਵਾਲਾ ਦੇ ਮਾਪਿਆਂ ਵੱਲੋਂ ‘ਆਪ’ ਖ਼ਿਲਾਫ਼ ਭੁਗਤਣ ਦਾ ਸੱਦਾ

ਮਾਨਸਾ, 3 ਅਪ੍ਰੈਲ (ਪੰਜਾਬ ਮੇਲ)- ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੂੰ ਆਗਾਮੀ ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਭੁਗਤਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੂੰ ਸੰਗਰੂਰ ਦੀ ਜ਼ਿਮਨੀ ਚੋਣ ਤੋਂ ਬਾਅਦ ‘ਆਪ’ ਨੂੰ ਜਲੰਧਰ ਦੀ ਚੋਣ ਵਿਚ ਵੀ ਹਾਰ ਦਾ ਮੂੰਹ ਦਿਖਾਉਣਾ ਚਾਹੀਦਾ ਹੈ।
ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਜਲੰਧਰ ਜ਼ਿਮਨੀ ਚੋਣ ਦੌਰਾਨ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਦੱਸਣਗੇ ਕਿ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੇ ਜਵਾਨ ਪੁੱਤਰ ਦੇ ਕਤਲ ਦਾ ਇਨਸਾਫ਼ ਦੇਣ ਦੀ ਜਗ੍ਹਾ ਲਾਰੇ ਹੀ ਲਾਏ ਹਨ। ਉਹ ਪੰਜਾਬ ਸਰਕਾਰ ਦੇ ਲਾਰਿਆਂ ਵਿਚ ਨਾ ਆਉਣ। ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਸੀ, ਤਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਪ੍ਰਤੀ ਗੰਭੀਰ ਹੈ ਅਤੇ 20 ਮਾਰਚ ਤੋਂ ਬਾਅਦ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁੜ ਕੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ।

Leave a comment