#PUNJAB

ਜਲੰਧਰ ਦੇ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜਲੰਧਰ, 22 ਸਤੰਬਰ (ਪੰਜਾਬ ਮੇਲ)- ਆਦਮਪੁਰ ਦੇ ਪਿੰਡ ਪਧਿਆਣਾ ਦੇ ਨੌਜਵਾਨ ਦਮਨਜੋਤ ਸਿੰਘ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਪਧਿਆਣਾ ਦੇ ਨੰਬਰਦਾਰ ਬਲਜੀਤ ਸਿੰਘ ਪਧਿਆਣਾ ਨੇ ਦੱਸਿਆ ਕਿ ਦਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਕਰੀਬ 6 ਮਹੀਨੇ ਪਹਿਲਾਂ 40 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ (ਅਮਰੀਕਾ) ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ। 20 ਸਤੰਬਰ ਨੂੰ ਅਮਰੀਕਾ ਤੋਂ ਫੋਨ ਆਇਆ ਕਿ ਦਮਨਜੋਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦਮਨਜੋਤ ਸਿੰਘ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ, ਉਸ ਦੇ ਪਰਿਵਾਰ ਵਿਚ ਮਾਤਾ ਤੇ ਭੈਣ ਹਨ।

Leave a comment