#PUNJAB

ਜਲੰਧਰ ਪੁਲਿਸ ਵੱਲੋਂ ਅੱਤਵਾਦੀ ਲਖਬੀਰ ਲੰਡਾ ਦੇ 3 ਸਾਥੀ ਕਾਬੂ

ਜਲੰਧਰ, 10 ਜੂਨ (ਪੰਜਾਬ ਮੇਲ)- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਵਿਚਲੇ ਅੱਤਵਾਦੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਹ ਫ਼ਿਰੌਤੀ ਅਤੇ ਸਰਹੱਦ ਪਾਰ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਯੂ.ਏ.ਪੀ.ਏ. ਤਹਿਤ ਕੇਸ ਦਰਜ ਕੀਤਾ ਗਿਆ ਹੈ।