13.2 C
Sacramento
Thursday, June 1, 2023
spot_img

ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 8 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।
ਪੰਜਾਬ ਸਰਕਾਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।

Related Articles

Stay Connected

0FansLike
3,790FollowersFollow
20,800SubscribersSubscribe
- Advertisement -spot_img

Latest Articles