#PUNJAB

ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਹੋਣਗੇ ‘ਆਪ’ ਦੇ ਉਮੀਦਵਾਰ

ਚੰਡੀਗੜ੍ਹ, 6 ਅਪ੍ਰੈਲ (ਪੰਜਾਬ ਮੇਲ)- ਹਾਲੇ ਬੀਤੇ ਦਿਨ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੀ ਰਿੰਕੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੂੰ ਬੀਤੇ ਦਿਨ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ‘ਚ ਸ਼ਾਮਲ ਕੀਤਾ ਸੀ।

Leave a comment